ਸੜਕ ਹਾਦਸੇ ''ਚ ਵਿਅਕਤੀ ਦੀ ਮੌਤ

05/21/2019 7:52:06 PM

ਮੋਗਾ, (ਆਜ਼ਾਦ)— ਬੀਤੀ ਦੇਰ ਰਾਤ ਮੋਗਾ-ਕੋਟਕਪੂਰਾ ਬਾਈਪਾਸ 'ਤੇ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆ ਕੇ ਸਾਈਕਲ ਚਾਲਕ ਮਾਹਣਾ ਸਿੰਘ (50) ਨਿਵਾਸੀ ਬਸਤੀ ਸਾਧਾਂਵਾਲੀ ਮੋਗਾ ਦੀ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਸਿਟੀ ਮੋਗਾ 'ਚ ਮ੍ਰਿਤਕ ਦੇ ਬੇਟੇ ਵਿੱਕੀ ਦੀ ਸ਼ਿਕਾਇਤ 'ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਸ ਸੂਤਰਾਂ ਅਨੁਸਾਰ ਮ੍ਰਿਤਕ ਇਕ ਵਰਕਸ਼ਾਪ 'ਚ ਮਜ਼ਦੂਰੀ ਕਰਦਾ ਸੀ ਤੇ ਚਾਰ ਬੱਚਿਆਂ ਦਾ ਪਿਤਾ ਸੀ। ਬੀਤੀ ਦੇਰ ਰਾਤ ਜਦ ਉਹ ਕੋਟਕਪੂਰਾ ਬਾਈਪਾਸ ਨਿਗਾਹਾ ਰੋਡ 'ਤੇ ਆਪਣੇ ਸਾਈਕਲ 'ਤੇ ਜਾ ਰਿਹਾ ਸੀ ਤਾਂ ਤੇਜ਼ ਰਫਤਾਰ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਐਂਬੂਲੈਂਸ ਵੱਲੋਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਪਰ ਉਸ ਨੇ ਪਹੁੰਚਦੇ ਹੀ ਦਮ ਤੋੜ ਦਿੱਤਾ। ਕੁਝ ਲੋਕਾਂ ਨੇ ਕਾਰ ਦਾ ਨੰਬਰ ਵੀ ਨੋਟ ਕੀਤਾ। ਘਟਨਾ ਦੀ ਜਾਣਕਾਰੀ ਮਿਲਣ 'ਤੇ ਫੋਕਲ ਪੁਆਇੰਟ ਪੁਲਸ ਚੌਕੀ ਦੇ ਹੌਲਦਾਰ ਗੁਰਦੇਵ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਕਿਹਾ ਕਿ ਕਾਰ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਮੰਗਲਵਾਰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤਾ।

KamalJeet Singh

This news is Content Editor KamalJeet Singh