ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

06/25/2019 11:01:32 PM

ਗਿੱਦੜਬਾਹਾ (ਕੁਲਭੂਸ਼ਨ)— ਬੀਤੀ ਰਾਤ ਗਿੱਦੜਬਾਹਾ-ਹੁਸਨਰ ਰੋਡ 'ਤੇ ਸਿਵਲ ਹਸਪਤਾਲ ਨੇੜੇ ਵਾਪਰੇ ਸੜਕ ਹਾਦਸੇ 'ਚ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗਿੱਦੜਬਾਹਾ ਦੇ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਿਆਰ ਸ਼ਰਮਾ (32) ਪੁੱਤਰ ਸਤਪਾਲ ਸ਼ਰਮਾ ਵਾਸੀ ਰੂਪ ਨਗਰ, ਗਿੱਦੜਬਾਹਾ ਆਪਣੀ ਹੁਸਨਰ ਪਿੰਡ ਸਥਿਤ ਆਟਾ ਚੱਕੀ ਤੋਂ ਸਾਈਕਲ 'ਤੇ ਘਰ ਪਰਤ ਰਿਹਾ ਸੀ ਕਿ ਇਸ ਦੌਰਾਨ ਸਾਹਮਣਿਓਂ ਆ ਰਹੀ ਤੇਜ਼ ਰਫ਼ਤਾਰ ਕਾਰ, ਜਿਸ ਨੂੰ ਵੇਦ ਪ੍ਰਕਾਸ਼ ਪੁੱਤਰ ਬੁੱਧ ਰਾਮ ਵਾਸੀ ਗੁਰੂ ਤੇਗ ਬਹਾਦਰ ਨਗਰ, ਗਿੱਦੜਬਾਹਾ ਚਲਾ ਰਿਹਾ ਸੀ, ਨੇ ਟੱਕਰ ਮਾਰ ਦਿੱਤੀ, ਜਿਸ ਕਾਰਣ ਗੁਰਪਿਆਰ ਸ਼ਰਮਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਮੌਜੂਦ ਡਾਕਟਰ ਮੁੱਢਲੀ ਸਹਾਇਤਾ ਦੇ ਕੇ ਗੁਰਪਿਆਰ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਪਰ ਬਠਿੰਡਾ ਜਾਂਦੇ ਸਮੇਂ ਰਸਤੇ 'ਚ ਹੀ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਦਿੱਤੀ। ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪਿਆਰ ਸ਼ਰਮਾ ਦੇ ਰਿਸ਼ਤੇਦਾਰ ਜਨਕ ਰਾਜ ਦੇ ਬਿਆਨਾਂ 'ਤੇ ਉਕਤ ਕਾਰ ਚਾਲਕ ਵੇਦ ਪ੍ਰਕਾਸ਼ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ, ਜਦਕਿ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।


KamalJeet Singh

Content Editor

Related News