ਕਾਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

06/25/2019 7:31:30 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)— ਇਥੇ ਦੇ ਇਲਾਕੇ 'ਚ ਇਕ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਤੀਰਥ ਸਿੰਘ ਵਾਸੀ ਰਾਏਕੋਟ ਰੋਡ ਸੰਘੇੜਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰੋਂ ਸੜਕ ਵੱਲ ਜਾ ਰਿਹਾ ਸੀ ਤਾਂ ਲੁਧਿਆਣਾ ਸਾਈਡ ਤੋਂ ਆ ਰਹੀ ਇਕ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਪਤਨੀ ਜਸਵੀਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਸਰਵਜੀਤ ਸਿੰਘ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


KamalJeet Singh

Content Editor

Related News