ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ

Tuesday, Apr 30, 2019 - 07:55 PM (IST)

ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌਤ

ਬਠਿੰਡਾ, (ਸੁਖਵਿੰਦਰ)- ਵੱਖ-ਵੱਖ ਥਾਵਾਂ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਦੇ ਪਾਰਕ 'ਚ ਇਕ ਨੌਜਵਾਨ ਗੰਭੀਰ ਹਾਲਤ 'ਚ ਪਿਆ ਹੋਇਆ ਸੀ। ਸੂਚਨਾ ਮਿਲਣ 'ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਮੌਕੇ 'ਤੇ ਪਹੁੰਚੇ ਤੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵਲੋਂ ਉਕਤ ਨੌਜਵਾਨ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖਤ ਯਾਦਵਿੰਦਰ ਸ਼ਰਮਾ (30) ਵਾਸੀ ਮੁਲਤਾਨੀਆ ਰੋਡ ਵਜੋਂ ਹੋਈ। ਸੂਤਰਾਂ ਅਨੁਸਾਰ ਮ੍ਰਿਤਕ ਨਸ਼ਾ ਛੱਡਣ ਦੀ ਦਵਾਈ ਲੈ ਰਿਹਾ ਸੀ, ਫਿਲਹਾਲ ਪੁਲਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਧਰ, ਸੰਸਥਾ ਵਰਕਰਾਂ ਵਲੋਂ ਹਸਪਤਾਲ ਬਾਜ਼ਾਰ 'ਚੋਂ 1 ਨਸ਼ੇ ਨਾਲ ਤੜਫ਼ ਰਹੇ ਬੇਸਹਾਰਾ ਵਿਅਕਤੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕੁਝ ਸਮਾਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਕੋਲ ਅਜਿਹੀ ਕੋਈ ਵਸਤੂ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਮ੍ਰਿਤਕ ਗੋਲ ਡਿੱਗੀ ਕੋਲ ਭੀਖ ਮੰਗ ਕੇ ਗੁਜ਼ਾਰਾ ਕਰਦਾ ਸੀ।
 


author

KamalJeet Singh

Content Editor

Related News