ਸੜਕ ਹਾਦਸੇ ''ਚ ਵਿਅਕਤੀ ਦੀ ਮੌਤ

Monday, Feb 25, 2019 - 08:35 PM (IST)

ਸੜਕ ਹਾਦਸੇ ''ਚ ਵਿਅਕਤੀ ਦੀ ਮੌਤ

ਭਵਾਨੀਗੜ੍ਹ (ਵਿਕਾਸ ਮਿੱਤਲ)- ਸੋਮਵਾਰ ਦੇਰ ਸ਼ਾਮ ਪਿੰਡ ਘਰਾਚੋਂ ਨੇੜੇ ਤੇਲ ਵਾਲੇ ਟੈਂਕਰ ਦੀ ਚਪੇਟ 'ਚ ਆ ਜਾਣ ਕਾਰਨ ਸਾਈਕਲ ਸਵਾਰ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਸੁਨਾਮ ਤੋਂ ਆਉਂਦੇ ਇੱਕ ਤੇਲ ਦੇ ਟੈਂਕਰ ਨੇ ਮੁੱਖ ਸੜਕ 'ਤੇ ਘਰਾਚੋਂ ਬੱਸ ਸਟੈਂਡ ਕੋਲ ਸਾਈਕਲ ਤੇ ਜਾ ਰਹੇ ਕਾਕਾ ਸਿੰਘ (60) ਵਾਸੀ ਘਰਾਚੋਂ ਨੂੰ ਜ਼ਬਰਦਸਤ ਟੱਕਰ ਮਾਰਦਿਆਂ ਆਪਣੀ ਚਪੇਟ 'ਚ ਲੈ ਲਿਆ। ਇਸ ਭਿਆਨਕ ਸੜਕ ਹਾਦਸੇ 'ਚ ਕਾਕਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟੈਂਕਰ ਦਾ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸੇ ਦਾ ਸ਼ਿਕਾਰ ਹੋਇਆ ਕਾਕਾ ਸਿੰਘ ਰਾਜਗਿਰੀ ਦਾ ਕੰਮ ਕਰਦਾ ਸੀ ਤੇ ਅੱਜ ਵੀ ਉਹ ਦਿਹਾੜੀ ਕਰਕੇ ਵਾਪਸ ਪਰਤ ਰਿਹਾ ਸੀ। 


author

KamalJeet Singh

Content Editor

Related News