ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ
Monday, Mar 25, 2019 - 08:51 PM (IST)

ਮੰਡੀ ਗੋਬਿੰਦਗੜ੍ਹ, (ਮੱਗੋ)- ਸਬ-ਡਵੀਜ਼ਨ ਅਮਲੋਹ ਦੇ ਥਾਣਾ ਅਧੀਨ ਪੈਂਦੇ ਪਿੰਡ ਸ਼ਾਹਪੁਰ ਨੇੜੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਇਕ ਔਰਤ ਦੁਰਘਟਨਾ ਦਾ ਸ਼ਿਕਾਰ ਹੋ ਗਈ। ਜਿਸ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਅਮਲੋਹ ਲਿਆਂਦਾ ਗਿਆ , ਜਿਸ ਦੀ ਪਛਾਣ ਨਾ ਹੋ ਸਕੀ । ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਖੰਨਾ ਤੋਂ ਅਮਲੋਹ ਰੋਡ 'ਤੇ ਪਿੰਡ ਸ਼ਾਹਪੁਰ ਨੇੜੇ ਬਣੇ ਰਣਜੀਤ ਢਾਬੇ 'ਤੇ ਇਕ ਔਰਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਜ਼ਖਮੀ ਹੋ ਗਈ ਸੀ, ਜਿਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਢਾਬੇ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਔਰਤ ਦਿਮਾਗੀ ਤੌਰ 'ਤੇ ਅਪਸੈਟ ਰਹਿੰਦੀ ਸੀ। ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਅਮਲੋਹ ਦੀ ਮੋਰਚਰੀ 'ਚ ਰੱਖ ਦਿਤਾ ਗਿਆ ਹੈ।