ਸੜਕ ਹਾਦਸੇ ''ਚ ਹੌਲਦਾਰ ਦੀ ਮੌਤ

Friday, Apr 19, 2019 - 09:43 PM (IST)

ਸੜਕ ਹਾਦਸੇ ''ਚ ਹੌਲਦਾਰ ਦੀ ਮੌਤ

ਦਿੜ੍ਹਬਾ ਮੰਡੀ, (ਅਜੈ)- ਪਿੰਡ ਤੂਰਬਣਜਾਰਾ ਨੇੜੇ ਸੰਗਰੂਰ ਰੋਡ 'ਤੇ ਨੈਸ਼ਨਲ ਹਾਈਵੇ 'ਤੇ ਮੋਟਰਸਾਈਕਲ ਸਵਾਰ ਪੰਜਾਬ ਪੁਲਸ ਦੇ ਹੌਲਦਾਰ ਗੁਰਵਿੰਦਰ ਸਿੰਘ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਸਬੰਧੀ ਇੰਸਪੈਕਟਰ ਗੁਰਿੰਦਰ ਸਿੰਘ ਬੱਲ ਥਾਣਾ ਮੁਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਹੌਲਦਾਰ ਗੁਰਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਸੁਨਾਮ ਥਾਣਾ ਦਿੜ੍ਹਬਾ ਅਧੀਨ ਪੈਂਦੀ ਪੁਲਸ ਪਿਕਟ ਕਾਕੂਵਾਲਾ ਵਿਖੇ ਤਾਇਨਾਤ ਸੀ ਅਤੇ ਉਸ ਦੀ ਨਾਕੇ 'ਤੇ ਰਾਤ ਦੀ ਡਿਊਟੀ ਸੀ। ਉਸ ਦੀ ਡਿਪਰੈਸ਼ਨ ਦੀ ਦਵਾਈ ਚੱਲਦੀ ਸੀ। ਉਹ ਆਪਣੀ ਡਿਊਟੀ ਪੂਰੀ ਕਰ ਕੇ ਮੋਟਰਸਾਈਕਲ 'ਤੇ ਦਵਾਈ ਲੈਣ ਲਈ ਜਾ ਰਿਹਾ ਸੀ ਕਿ ਸੰਗਰੂਰ ਰੋਡ 'ਤੇ ਹਵੇਲੀ ਢਾਬੇ ਦੇ ਸਾਹਮਣੇ ਉਸ ਦਾ ਮੋਟਰਸਾਈਕਲ ਟਰੱਕ ਚਾਲਕ ਵੱਲੋਂ ਅਚਾਨਕ ਬਰੇਕ ਲਾ ਦੇਣ ਕਰਕੇ ਪਿੱਛੇ ਟਕਰਾਅ ਗਿਆ, ਜਿਸ ਨਾਲ ਉਸ ਦਾ ਸਿਰ ਟਰੱਕ ਦੀ ਪਿਛਲੀ ਸਾਈਡ ਜ਼ੋਰ ਨਾਲ ਜਾ ਵੱਜਿਆ, ਜਿਸ ਕਰਕੇ ਉਸ ਦੇ ਸਿਰ 'ਚ ਡੂੰਘੀ ਸੱਟ ਲੱਗ ਗਈ ਤੇ ਜ਼ਿਆਦਾ ਖੂਨ ਵਹਿਣ ਕਰਕੇ ਉਸ ਦੀ ਘਟਨਾ ਸਥਾਨ 'ਤੇ ਹੀ ਦਰਦਨਾਕ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਬੁਲਾ ਕੇ ਲਾਸ਼ ਦਾ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਲਾਸ਼ ਉਨ੍ਹਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਪੁਲਸ ਵੱਲੋਂ ਆਪਣੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਕਾਂਗਰਸ ਦੇ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਪਰਿਵਾਰ ਨਾਲ ਵੀ ਹਮਦਰਦੀ ਜ਼ਾਹਰ ਕੀਤੀ ਹੈ।


author

KamalJeet Singh

Content Editor

Related News