ਟਿੱਪਰ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

04/25/2019 11:59:10 PM

ਖੰਨਾ, (ਸੁਖਵਿੰਦਰ ਕੌਰ)— ਪੁਲਸ ਜ਼ਿਲਾ ਖੰਨਾ ਅਧੀਨ ਪੈਂਦੀ ਸਰਹਿੰਦ ਨਹਿਰ ਦੇ ਕੰਢੇ ਵਾਪਰੇ ਸੜਕ ਹਾਦਸੇ ਦੌਰਾਨ ਪੈਦਲ ਜਾ ਰਹੇ ਇਕ ਅਣਪਛਾਤੇ ਵਿਅਕਤੀ ਦੀ ਟਿੱਪਰ ਦੀ ਫੇਟ ਵੱਜਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਮਾਛੀਵਾੜਾ ਸਾਹਿਬ ਦੇ ਐੱਸ. ਐੱਚ. ਓ. ਇੰਸ. ਰਮਨਇੰਦਰਜੀਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਸਰਹਿੰਦ ਨÎਹਿਰ ਦੇ ਨਾਲ ਲੁਧਿਆਣਾ-ਰੋਪੜ ਹਾਈਵੇ 'ਤੇ ਗੜ੍ਹੀ ਪੁਲ ਤੋਂ ਪਵਾਤ ਪੁਲ ਵੱਲ ਨੂੰ ਪੈਦਲ ਜਾ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਇਕ ਟਿੱਪਰ ਫੇਟ ਮਾਰ ਕੇ ਫ਼ਰਾਰ ਹੋ ਗਿਆ, ਜਦੋਂ ਪੁਲਸ ਪਾਰਟੀ ਮੌਕੇ 'ਤੇ ਪੁੱਜੀ ਤਾਂ ਉਦੋਂ ਤੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਪਹਿਨੇ ਹੋਏ ਕੱਪੜਿਆਂ 'ਚੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਤੋਂ ਉਸਦੀ ਪਛਾਣ ਹੋ ਸਕੇ। ਪੁਲਸ ਵਲੋਂ ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਵਾਸਤੇ ਸਿਵਲ ਹਸਪਤਾਲ ਸਮਰਾਲਾ ਵਿਖੇ ਰੱਖਵਾ ਦਿੱਤਾ ਹੈ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


KamalJeet Singh

Content Editor

Related News