ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

Tuesday, May 14, 2019 - 07:35 PM (IST)

ਸੜਕ ਹਾਦਸੇ ''ਚ ਨੌਜਵਾਨ ਦੀ ਮੌਤ

ਖਰੜ, (ਸ.ਹ., ਅਮਰਦੀਪ, ਸ਼ਸ਼ੀ)— ਖਰੜ-ਕੁਰਾਲੀ ਮੁੱਖ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਏ. ਐੱਸ. ਆਈ. ਹਰਜੀਤ ਸਿੰਘ ਸਿਟੀ ਖਰੜ ਨੇ ਦੱਸਿਆ ਕਿ ਬੀਤੀ ਸ਼ਾਮ ਹਰਪ੍ਰੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਗੋਸਲਾਂ ਆਪਣੇ ਮੋਟਰਸਾਈਕਲ ਉਤੇ ਖਰੜ ਵੱਲ ਆ ਰਿਹਾ ਸੀ ਕਿ ਪਿੰਡ ਖਾਨਪੁਰ ਨੇੜੇ ਪੁੱਜਣ 'ਤੇ ਉਸ ਨੂੰ ਇਕ ਟਰੈਕਟਰ-ਟਰਾਲੀ ਨੇ ਫੇਟ ਮਾਰ ਦਿੱਤੀ। ਹਾਦਸੇ ਦੌਰਾਨ ਬੁਰੀ ਤਰ੍ਹਾਂ ਫੱਟੜ ਹੋਏ ਨੌਜਵਾਨ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਉਥੇ ਪੁੱਜਦਿਆਂ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਦੇ ਬਿਆਨਾਂ 'ਤੇ ਟਰੈਕਟਰ-ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।


author

KamalJeet Singh

Content Editor

Related News