ਕਾਰ ਦੀ ਲਪੇਟ ''ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

05/24/2019 8:52:48 PM

ਸਿਰਸਾ, (ਲਲਿਤ)— ਜ਼ਿਲ੍ਹੇ ਦੇ ਪਿੰਡ ਖੈਰੇਕਾਂ ਦੇ ਕੋਲ ਤੇਜ਼ ਰਫਤਾਰ ਕਾਰ ਦੀ ਟੱਕਰ ਵੱਜਣ ਕਰ ਕੇ ਮੋਟਰਸਾਈਕਲ ਸਵਾਰ 2 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਸਰੂਲ ਵਾਸੀ ਬਿਹਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬਿਹਾਰ ਵਾਸੀ ਮਸਰੂਲ ਦੇ ਮਕਸੂਦ ਇਥੇ ਪਿੰਡ ਖੈਰੇਕਾਂ ਦੇ ਨੇੜੇ ਟਾਈਲ ਫੈਕਟਰੀ 'ਚ ਮਜ਼ਦੂਰੀ ਕਰਦੇ ਸਨ। ਬੀਤੇ ਦਿਨ ਦੋਨੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਰੋਡ 'ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਟੱਕਰ ਵੱਜਣ ਕਰ ਕੇ ਦੋਨੋਂ ਮਜ਼ਦੂਰ ਮੋਟਰਸਾਈਕਲ ਤੋਂ ਹੇਠਾਂ ਡਿੱਗਣ ਕਾਰਨ ਜ਼ਖਮੀ ਹੋ ਗਏ। ਦੋਨਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਮਸਰੂਲ ਦੀ ਮੌਤ ਹੋ ਗਈ। ਜ਼ਖਮੀ ਮਕਸੂਦ ਦਾ ਹਸਪਤਾਲ 'ਚ ਇਲਾਜ ਚਲ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਥਾਣਾ ਇੰਚਾਰਜ ਨੇ ਦੱਸਿਆ ਕਿ ਵਾਰਸਾਂ ਦੇ ਦਿੱਤੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।


KamalJeet Singh

Content Editor

Related News