ਕਾਰ-ਮੋਟਰਸਾਈਕਲ ਦੀ ਟੱਕਰ ਦੌਰਾਨ ਵਿਅਕਤੀ ਦੀ ਮੌਤ

06/16/2019 12:06:25 AM

ਧਨੌਲਾ, (ਰਵਿੰਦਰ)— ਧਨੌਲਾ-ਕਾਲੇਕੇ ਰੋਡ 'ਤੇ ਇਕ ਕਾਰ ਤੇ ਮੋਟਰਸਾਈਕਲ ਦੀ ਹੋਈ ਸਿੱਧੀ ਟੱਕਰ ਕਾਰਨ ਇਕ ਵਿਅਕਤੀ ਦੀ ਮੌਤ ਤੇ ਦੂਜੇ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਜੀਤ ਸਿੰਘ (27) ਪੁੱਤਰ ਦਰਸ਼ਨ ਸਿੰਘ ਵਾਸੀ ਕਾਲੇਕੇ ਜੋ ਦਸਮੇਸ਼ ਟਰੈਕਟਰ ਧਨੌਲਾ ਵਿਖੇ ਕੰਮ ਕਰਦਾ ਸੀ, ਉਹ ਆਪਣੇ ਸਾਥੀ ਪ੍ਰਵੇਜ ਖਾਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਧਨੌਲਾ ਤੋਂ ਕਾਲੇਕੇ ਜਾ ਰਿਹਾ ਸੀ, ਜਦੋਂ ਉਹ ਪੈਟਰੋਲ ਪੰਪ ਨਜ਼ਦੀਕ ਪਹੁੰਚੇ ਤਾਂ ਸਾਹਮਣਿਓਂ ਆਉਂਦੀ ਇਕ ਕਾਰ ਨਾਲ ਉਨ੍ਹਾਂ ਦੀ ਸਿਧੀ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ 'ਤੇ ਹਾਜ਼ਰ ਡਾ. ਜਤਿਨ ਕੁਮਾਰ ਨੇ ਗੁਰਜੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦਕਿ ਪ੍ਰਵੇਜ ਖਾਂ ਦੀ ਲੱਤ ਟੁੱਟੀ ਹੋਣ ਕਾਰਨ ਉਸਨੂੰ ਰੈਫਰ ਕਰ ਦਿੱਤਾ ਗਿਆ। ਮੌਕੇ 'ਤੇ ਪਹੁੰਚੇ ਥਾਣੇਦਾਰ ਬਲਦੇਵ ਸਿੰਘ ਨੇ ਕਿਹਾ ਕਿ ਘਟਨਾ ਦਾ ਜਾਇਜ਼ਾ ਲੈ ਲਿਆ ਗਿਆ ਹੈ। ਮ੍ਰਿਤਕ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਕਾਰ ਚਾਲਕ ਮੌਕੇ 'ਤੋਂ ਫਰਾਰ ਹੋ ਗਿਆ।


KamalJeet Singh

Content Editor

Related News