ਬੱਸ ਦੀ ਲਪੇਟ ''ਚ ਆਉਣ ਕਾਰਨ ਨੌਜਵਾਨ ਦੀ ਮੌਤ

08/16/2019 8:47:26 PM

ਸਮਾਣਾ (ਦਰਦ)— ਪਿੰਡ ਕਾਨਗੜ੍ਹ ਨੇੜੇ ਇਕ ਨਿੱਜੀ ਬੱਸ ਅਤੇ ਬਾਈਕ ਵਿਚਕਾਰ ਹੋਏ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਬਾਈਕ ਸਵਾਰ ਨੌਜਵਾਨ ਦੀ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲਸ ਸਮਾਣਾ ਦੇ ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵਿਕਰਮ ਸਿੰਘ (30) ਪੁੱਤਰ ਜਗਮੇਲ ਸਿੰਘ ਨਿਵਾਸੀ ਪਿੰਡ ਕਾਨਗੜ੍ਹ ਭੂਤਨਾ ਦੇ ਸਹੁਰੇ ਲਾਭ ਸਿੰਘ ਵੱਲੋਂ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਜਵਾਈ ਵਿਕਰਮ ਸਿੰਘ 15 ਅਗਸਤ ਨੂੰ ਬਾਈਕ 'ਤੇ ਪਿੰਡ ਦੇ ਨਜ਼ਦੀਕ ਜਾ ਰਿਹਾ ਸੀ। ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਹਾਲਤ ਵਿਚ ਵਿਕਰਮ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਪੁਲਸ ਅਧਿਕਾਰੀ ਅਨੁਸਾਰ ਹਾਦਸੇ ਉਪਰੰਤ ਚਾਲਕ ਬੱਸ ਸਹਿਤ ਫਰਾਰ ਹੋ ਗਿਆ। ਉਸ ਦੀ ਸ਼ਨਾਖਤ ਕਰ ਲਈ ਗਈ ਹੈ। ਪੁਲਸ ਨੇ ਬੱਸ ਚਾਲਕ ਜੁਝਾਰ ਸਿੰਘ ਵਾਸੀ ਬਲਮਗੜ੍ਹ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।


KamalJeet Singh

Content Editor

Related News