ਕਾਰ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Thursday, Sep 05, 2019 - 07:12 PM (IST)

ਕਾਰ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਇਕ ਤੇਜ਼ ਰਫਤਾਰ ਕਾਰ ਵੱਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਥਾਣਾ ਸਦਰ ਸੰਗਰੂਰ ਦੇ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਮੁਦੱਈ ਗੁਰਧਿਆਨ ਸਿੰਘ ਵਾਸੀ ਕੁਲਾਰ ਖੁਰਦ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਚਾਚੇ ਦੇ ਲੜਕੇ ਰਾਜਿੰਦਰ ਸਿੰਘ ਵਾਸੀ ਕੁਲਾਰ ਖੁਰਦ ਨਾਲ ਮੋਟਰਸਾਈਕਲ 'ਤੇ ਦਿਹਾੜੀ ਲਈ ਸੰਗਰੂਰ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਤੂੰਗਾਂ ਬੱਸ ਸਟੈਂਡ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਇਕ ਤੇਜ਼ ਰਫਤਾਰ ਕਾਰ ਦੇ ਅਣਪਛਾਤੇ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਪੜਤਾਲ ਉਪਰੰਤ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News