ਫਲਾਈਓਵਰ ਤੋਂ ਹੇਠਾਂ ਡਿੱਗਣ ਨਾਲ ਨੌਜਵਾਨ ਦੀ ਮੌਤ

09/14/2019 2:16:43 AM

ਲੁਧਿਆਣਾ, (ਰਿਸ਼ੀ)— ਗਿੱਲ ਰੋਡ ਫਲਾਈਓਵਰ ਤੋਂ ਹੇਠਾਂ ਡਿੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਸ਼ੁੱਕਰਵਾਰ ਨੂੰ ਲਾਸ਼ ਪੋਸਟਮਾਰਟਮ ਉਪਰੰਤ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਪਾਲ (40) ਨਿਵਾਸੀ ਘੁਮਾਰ ਮੰਡੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪ੍ਰੇਮ ਨਗਰ ਦੇ ਨੇੜੇ ਸਥਿਤ ਇਕ ਕੱਪੜੇ ਦੀ ਦੁਕਾਨ 'ਤੇ ਕੰਮ ਕਰਦਾ ਸੀ। ਵੀਰਵਾਰ ਦੇਰ ਸ਼ਾਮ ਕੰਮ ਤੋਂ ਘਰ ਮੁੜ ਰਿਹਾ ਸੀ। ਤਦ ਅਚਾਨਕ ਫਲਾਈਓਵਰ ਦੇ ਉਪਰ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਡਿਵਾਈਡਰ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਉਪਰ ਹੀ ਰਹਿ ਗਿਆ, ਜਦਕਿ ਪੁਲ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿਥੇ ਕੁਝ ਘੰਟਿਆਂ ਬਾਅਦ ਉਸ ਦੀ ਮੌਤ ਹੋ ਗਈ।

KamalJeet Singh

This news is Content Editor KamalJeet Singh