ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

10/14/2019 9:17:52 PM

ਖੰਨਾ, (ਸੁਨੀਲ)— ਖੰਨਾ ਦੇ ਨਜ਼ਦੀਕੀ ਪਿੰਡ ਜੱਲੋਵਾਲ ਰਾਏਪੁਰ ਵਿਖੇ ਹੋਏ ਇਕ ਸੜਕ ਹਾਦਸੇ ਦੌਰਾਨ ਇਕ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ। ਜਿਸਦੇ ਚਲਦੇ ਪੁਲਸ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਕਥਿਤ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਨੂੰ ਅੱਗੇ ਵਧਾਇਆ ਹੈ। ਜਾਣਕਾਰੀ ਅਨੁਸਾਰ ਬਿਤੇ ਦਿਨੀਂ ਜਦੋਂ ਹਰਿੰਦਰ ਸਿੰਘ (43) ਉਰਫ ਗੋਲਡੀ ਪੁੱਤਰ ਪਿਆਰਾ ਸਿੰਘ ਨਿਵਾਸੀ ਸਰਹਿੰਦ ਜਦੋਂ ਆਪਣੇ ਮੋਟਰਸਾਇਕਲ 'ਤੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਉਪਰੰਤ ਵਾਪਸ ਜਾ ਰਿਹਾ ਸੀ ਤਾਂ ਜਿਵੇਂ ਹੀ ਉਹ ਉਪਰੋਕਤ ਸਥਾਨ ਕੋਲ ਪਹੁੰਚਿਆ ਤਾਂ ਉਦੋਂ ਇਕ ਕਾਰ ਚਾਲਕ ਨੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਉਸਨੂੰ ਟੱਕਰ ਮਾਰੀ। ਜਖ਼ਮੀ ਹਾਲਤ 'ਚ ਹਰਿੰਦਰ ਨੂੰ ਕਾਰ ਚਾਲਕ ਨੇ ਖੰਨਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪੁਲਸ ਨੇ ਇਸ ਸੰਬੰਧ 'ਚ ਪੋਸਟਮਾਰਟਮ ਕਰਨ ਉਪਰੰਤ ਲਾਸ਼ ਨੂੰ ਵਾਰਸਾਂ ਨੂੰ ਸੌਂਪ ਦਿੱਤਾ ।


KamalJeet Singh

Content Editor

Related News