ਰੇਲਗੱਡੀ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Friday, Apr 19, 2019 - 09:29 PM (IST)
ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਸ ਚੌਕੀ ਦੇ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਪਿਛਲੀ ਰਾਤ ਇਕ ਅਣਪਛਾਤੇ ਵਿਅਕਤੀ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਵਿਅਕਤੀ ਦੀ ਅਜੇ ਤੱਕ ਕੋਈ ਪਛਾਣ ਨਹੀਂ ਹੋਈ ਹੈ। ਪੁਲਸ ਵਲੋਂ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਮੋਰਚਰੀ 'ਚ ਰੱਖਿਆ ਗਿਆ ਹੈ।
