ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਕਮਰੇ ''ਚੋਂ ਮਿਲੀ ਲਾਸ਼

03/17/2022 10:14:42 PM

ਮੋਗਾ (ਵਿਪਨ ਓਕਾਰਾ) : ਪਿੰਡ ਘੱਲਕਲਾਂ 'ਚ ਅੱਜ ਸ਼ਾਮ ਕਰੀਬ 6 ਵਜੇ ਇਕ 23 ਸਾਲਾ ਵਿਆਹੁਤਾ ਸੰਦੀਪ ਕੌਰ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਲੜਕੀ ਦੀ ਲਾਸ਼ ਘਰ ਦੇ ਇਕ ਕਮਰੇ 'ਚੋਂ ਮਿਲੀ ਹੈ, ਜਿਸ 'ਤੇ ਕੁਝ ਅੰਦਰੂਨੀ ਸੱਟਾਂ ਦੇ ਨਿਸ਼ਾਨ ਹਨ। ਲਾਸ਼ ਨੂੰ ਪੁਲਸ ਨੇ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਲੜਕੀ ਦੀ ਮੌਤ ਕਿਨ੍ਹਾਂ ਕਾਰਨਾਂ ਕਰਕੇ ਹੋਈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 6 ਵਜੇ ਸੂਚਨਾ ਮਿਲੀ ਕਿ ਪਿੰਡ ਘੱਲਕਲਾਂ ਦੀ ਰਹਿਣ ਵਾਲੀ ਸੰਦੀਪ ਕੌਰ (23) ਦੀ ਮੌਤ ਹੋ ਗਈ ਹੈ। ਮ੍ਰਿਤਕਾ ਦਾ 2 ਸਾਲ ਪਹਿਲਾਂ ਲੋਹਗੜ੍ਹ ਵਿਖੇ ਵਿਆਹ ਹੋਇਆ ਸੀ ਅਤੇ ਕਿਸੇ ਕਾਰਨ ਉਹ ਪਿਛਲੇ 2 ਸਾਲਾਂ ਤੋਂ ਪੇਕੇ ਘਰ ਰਹਿ ਰਹੀ ਸੀ। ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਲੜਕੀ ਦੀ ਮੌਤ ਸ਼ੱਕੀ ਹਾਲਾਤ 'ਚ ਹੋਈ ਹੈ, ਇਸ ਲਈ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Harnek Seechewal

This news is Content Editor Harnek Seechewal