ਸੜਕ ਹਾਦਸੇ ’ਚ ਕਾਰ ਸਵਾਰ ਦੀ ਮੌਤ, ਅਣਪਛਾਤੇ ਟਰਾਲਾ ਚਾਲਕ ''ਤੇ ਮਾਮਲਾ ਦਰਜ

Tuesday, Nov 28, 2023 - 12:08 PM (IST)

ਸੜਕ ਹਾਦਸੇ ’ਚ ਕਾਰ ਸਵਾਰ ਦੀ ਮੌਤ, ਅਣਪਛਾਤੇ ਟਰਾਲਾ ਚਾਲਕ ''ਤੇ ਮਾਮਲਾ ਦਰਜ

ਗੁਰੂਹਰਸਹਾਏ (ਸੁਨੀਲ ਵਿੱਕੀ)–ਬੱਸ ਅੱਡਾ ਨਵਾਂ ਕਿਲਾ ਨੇੜੇ ਖੜ੍ਹੇ ਟਰਾਲੇ ਨਾਲ ਕਾਰ ਦੀ ਟੱਕਰ ਹੋ ਗਈ, ਜਿਸ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਅਣਪਛਾਤੇ ਟਰਾਲਾ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਗੁਰੂ ਨਾਨਕ ਗੁਰਪੁਰਬ ਮੌਕੇ ਬਠਿੰਡਾ ਦੇ ਸ਼ਮਸ਼ਾਨਘਾਟ 'ਚ ਲੱਗਦੀ ਹੈ ਬੱਚਿਆਂ ਦੀ ਜਮਾਤ, ਵਜ੍ਹਾ ਹੈ ਖ਼ਾਸ

ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋਕੇ ਬਹਿਰਾਮ ਦੇ ਸਹਾਇਕ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਹਰਦੇਵ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਸਦਰਦੀਨ ਵਾਲਾ ਨੇ ਦੱਸਿਆ ਕਿ ਉਸ ਦਾ ਭਾਣਜਾ ਸੁਖਰਾਜ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਮਦੋਟ ਆਪਣੀ ਕਾਰ ’ਚ ਲੱਖੇ ਬਹਿਰਾਮ ਜਾ ਰਿਹਾ ਸੀ, ਜਦੋਂ ਉਹ ਨਵਾਂ ਕਿਲਾ ਬੱਸ ਸਟੈਂਡ ਨੇੜੇ ਪੁੱਜਾ ਤਾਂ ਜੀ. ਟੀ. ਰੋਡ ’ਤੇ ਰੇਤੇ ਨਾਲ ਭਰੇ ਖੜ੍ਹੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਸੁਖਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਟਰਾਲਾ ਚਾਲਕ ਉਥੋਂ ਫ਼ਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ’ਚ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪ੍ਰਕਾਸ਼ ਪੁਰਬ ਮੌਕੇ CM ਮਾਨ ਦਾ ਸੰਗਤਾਂ ਨੂੰ ਵੱਡਾ ਤੋਹਫ਼ਾ, ਅੱਜ ਤੋਂ ਇਨ੍ਹਾਂ ਤੀਰਥ ਸਥਾਨਾਂ ਲਈ ਰਵਾਨਾ ਹੋਵੇਗੀ ਟ੍ਰੇਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News