ਕੁਝ ਦਿਨ ਪਹਿਲਾਂ ਹੀ ਸੇਵਾ ਸੰਭਾਲਣ ਵਾਲੇ ਗ੍ਰੰਥੀ ਦੀ ਪਤਨੀ ਨੇ ਭੇਤਭਰੀ ਹਾਲਤ ''ਚ ਕੀਤੀ ਖ਼ੁਦਕੁਸ਼ੀ

Monday, Jul 15, 2024 - 10:43 PM (IST)

ਕੁਝ ਦਿਨ ਪਹਿਲਾਂ ਹੀ ਸੇਵਾ ਸੰਭਾਲਣ ਵਾਲੇ ਗ੍ਰੰਥੀ ਦੀ ਪਤਨੀ ਨੇ ਭੇਤਭਰੀ ਹਾਲਤ ''ਚ ਕੀਤੀ ਖ਼ੁਦਕੁਸ਼ੀ

ਬੁਢਲਾਡਾ (ਬਾਂਸਲ)- ਸਥਾਨਕ ਸ਼ਹਿਰ ਦੇ ਸ੍ਰੀ ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ 'ਚੋਂ ਗ੍ਰੰਥੀ ਦੀ ਪਤਨੀ ਦੀ ਭੇਦਭਰੀ ਹਾਲਤ 'ਚ ਲਾਸ਼ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਸ ਨੇ ਲਾਸ਼ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦਾ ਸਹਾਇਕ ਗ੍ਰੰਥੀ ਭੁਪਿੰਦਰ ਸਿੰਘ ਜੋ ਕਿ ਮੂਲ ਰੂਪ 'ਚ ਬਿਜਨੌਰ, ਯੂ.ਪੀ. ਦਾ ਰਹਿਣ ਵਾਲਾ ਹੈ। ਉਸ ਨੇ ਕੁਝ ਦਿਨ ਪਹਿਲਾਂ ਹੀ ਸਹਾਇਕ ਗ੍ਰੰਥੀ ਵਜੋਂ ਸੇਵਾ ਸ਼ੁਰੂ ਕੀਤੀ ਸੀ। ਉਸ ਦੀ ਪਤਨੀ ਕਿਰਨ (25) ਦੀ ਲਾਸ਼ ਪੱਖੇ ਨਾਲ ਲਟਕੀ ਹੋਈ ਕਮਰੇ 'ਚੋਂ ਬਰਾਮਦ ਹੋਈ ਹੈ। 

ਐੱਸ.ਐੱਚ.ਓ. ਸਿਟੀ ਭਗਵੰਤ ਸਿੰਘ ਨੇ ਮੌਕੇ 'ਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਉਸ ਦੀ ਮੌਤ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਪੁਲਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News