ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

07/03/2024 5:25:26 PM

ਫਾਜ਼ਿਲਕਾ (ਨਾਗਪਾਲ)–ਉਪ-ਮੰਡਲ ਫਾਜ਼ਿਲਕਾ ਦੇ ਪਿੰਡ ਸਿੰਘਪੁਰਾ ਦੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਲੱਕੜਾਂ ਨਾਲ ਭਰੇ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਿੰਡ ਸਿੰਘਪੁਰਾ ਦਾ ਇਕ ਵਿਅਕਤੀ ਜੋ ਕਿ ਦਿਹਾੜੀ-ਮਜ਼ਦੂਰੀ ਕਰਕੇ ਮੋਟਰਸਾਈਕਲ ’ਤੇ ਪਿੰਡ ਨੂੰ ਵਾਪਸ ਜਾ ਰਿਹਾ ਸੀ ਤਾਂ ਰਸਤੇ ’ਚ ਲੱਕੜਾਂ ਨਾਲ ਭਰੇ ਟਰੈਕਟਰ-ਟਰਾਲੀ ਪਿੱਛੇ ਬੰਨੇ ਜਨਰੇਟਰ ਨਾਲ ਟੱਕਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਲੜਕੀਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਬੰਦ ਕਮਰੇ 'ਚੋਂ ਖ਼ੂਨ ਨਾਲ ਲਥਪਥ ਮਿਲੀ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News