ਜ਼ਹਿਰੀਲੀ ਚੀਜ਼ ਨਿਗਲਣ ਨਾਲ ਵਿਅਕਤੀ ਦੀ ਮੌਤ

05/18/2022 3:34:12 PM

ਭਵਾਨੀਗੜ੍ਹ (ਵਿਕਾਸ) : ਜ਼ਹਿਰੀਲੀ ਚੀਜ਼ ਨਿਗਲ ਜਾਣ ਕਾਰਨ 1 ਵਿਅਕਤੀ ਦੀ ਮੌਤ ਹੋ ਗਈ। ਮਾਮਲੇ ਸਬੰਧੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੀ ਟਰੱਕ ਯੂਨੀਅਨ ਨੇੜੇ ਲੰਘ ਰਹੇ ਇੱਕ ਰਾਹਗੀਰ ਨੇ ਸ਼ੱਕੀ ਹਾਲਤ 'ਚ ਡਿੱਗੇ ਪਏ ਵਿਅਕਤੀ ਨੂੰ ਦੇਖਿਆ ਤਾਂ ਇਲਾਜ ਲਈ ਉਸਨੂੰ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਚੈੱਕਅਪ ਕਰਨ ਉਪਰੰਤ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮਾਮਲੇ ਸੰਬੰਧੀ ਪੁਲਸ ਨੂੰ ਸੂਚਨਾ ਦਿੱਤੀ ਗਈ, ਪੜਤਾਲ ਕਰਨ 'ਤੇ ਮ੍ਰਿਤਕ ਵਿਅਕਤੀ ਦੀ ਪਛਾਣ ਝਿਰਮਿਲ ਸਿੰਘ (45) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਬੀਂਬੜ ਥਾਣਾ ਭਵਾਨੀਗੜ੍ਹ ਦੇ ਰੂਪ 'ਚ ਹੋਈ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਇਸ ਸਬੰਧੀ ਭਵਾਨੀਗੜ੍ਹ ਦੇ ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਝਿਰਮਿਲ ਸਿੰਘ ਦੀ ਮੌਤ ਕਿਸੇ ਜਹਿਰਲੀ ਚੀਜ਼ ਦੇ ਸੇਵਨ ਕਰਨ ਕਰਕੇ ਹੋਈ ਹੈ ਕਿਉਂਕਿ ਜ਼ਹਿਰ ਖਾਣ ਤੋਂ ਬਾਅਦ ਉਸਨੇ ਆਪਣੇ ਕਿਸੇ ਜਾਣਕਾਰ ਨੂੰ ਫੋਨ 'ਤੇ ਇਸ ਬਾਰੇ ਦੱਸਿਆ ਵੀ ਸੀ। ਥਾਣਾ ਮੁਖੀ ਬਾਜਵਾ ਨੇ ਕਿਹਾ ਕਿ ਫਿਲਹਾਲ ਪੁਲਸ ਵੱਲੋਂ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ 'ਚ ਕੁੱਝ ਹੋਰ ਸਾਹਮਣੇ ਆਇਆ ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News