ਕਰੰਟ ਲੱਗਣ ਕਾਰਣ ਵਿਅਕਤੀ ਦੀ ਮੌਤ

07/13/2020 8:09:22 PM

ਮਲੋਟ,(ਗੋਇਲ)- ਪਿੰਡ ਮਿੱਡਾ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਣ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਮਿੱਡਾ ਵਿਖੇ ਜਦ ਰੂਪਾ ਰਾਮ ਪਸ਼ੂਆ ਨੂੰ ਪਾਣੀ ਪਿਆਉਣ ਲਈ ਬਿਜਲੀ ਦੀ ਮੋਟਰ ਚਲਾ ਰਿਹਾ ਸੀ ਤਾਂ ਅਚਾਨਕ ਉਸਨੂੰ ਜ਼ੋਰਦਾਰ ਬਿਜਲੀ ਦਾ ਝਟਕਾ ਲੱਗਿਆ ਜਿਸ ਕਾਰਣ ਉਸਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋ ਲਾਸ਼ ਵਾਰਸਾ ਹਵਾਲੇ ਕਰ ਦਿੱਤੀ ਹੈ।


Bharat Thapa

Content Editor

Related News