ਭੇਤਭਰੇ ਹਾਲਾਤਾਂ ’ਚ ਵਿਅਕਤੀ ਦੀ ਮੌਤ

05/31/2020 8:20:06 PM

ਮੋਗਾ, (ਆਜ਼ਾਦ)- ਮੋਗਾ ਜ਼ਿਲੇ ਦੇ ਪਿੰਡ ਡਾਲਾ ਨਿਵਾਸੀ ਧਰਮ ਸਿੰਘ (43) ਦੀ ਭੇਤਭਰੇ ਹਾਲਾਤਾਂ ’ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ, ਜਿਸ ਦੀ ਲਾਸ਼ ਦਾਣਾ ਮੰਡੀ ਵਿੱਚੋਂ ਮਿਲੀ। ਘਟਨਾ ਦਾ ਪਤਾ ਲੱਗਣ ’ਤੇ ਥਾਣਾ ਮਹਿਣਾ ਦੇ ਹੌਲਦਾਰ ਦਰਸ਼ਨ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਹੌਲਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਪਿੰਦਰ ਕੌਰ ਨੇ ਕਿਹਾ ਕਿ ਸਾਡੇ ਦੋ ਬੇਟੀਆਂ ਇਕ ਬੇਟਾ ਹੈ। ਮੇਰਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ 30 ਮਈ ਦੀ ਸ਼ਾਮ ਘਰ ਤੋਂ ਮੋਟਰਸਾਈਕਲ ’ਤੇ ਗਿਆ, ਪਰ ਵਾਪਸ ਨਹੀਂ ਆਇਆ। ਅੱਜ ਸਾਨੂੰ ਪਤਾ ਲੱਗਾ ਕਿ ਉਸਦੀ ਲਾਸ਼ ਦਾਣਾ ਮੰਡੀ ਡਾਲਾ ਵਿਚ ਪਈ ਹੈ ਅਤੇ ਕੋਲ ਹੀ ਮੋਟਰਸਾਈਕਲ ਵੀ ਖੜਾ ਹੈ। ਪੁਲਸ ਨੇ ਅੱਜ ਉਕਤ ਮਾਮਲੇ ਵਿਚ ਅ/ਧ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤੀ। ਜਾਂਚ ਅਧਿਕਾਰੀ ਨੇ ਕਿਹਾ ਕਿ ਐਕਸਰੇ ਰਿਪੋਰਟ ਆਉਣ ਦੇ ਬਾਅਦ ਹੀ ਮੌਤ ਦੇ ਅਸਲੀ ਕਾਰਨ ਦਾ ਪਤਾ ਲੱਗ ਸਕੇਗਾ।

Bharat Thapa

This news is Content Editor Bharat Thapa