ਕਿਰਾਏ ’ਤੇ ਰਹਿਣ ਵਾਲੇ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ
Tuesday, Nov 21, 2023 - 05:54 PM (IST)
ਬਠਿੰਡਾ (ਸੁਖਵਿੰਦਰ)- ਪਰਸਰਾਮ ਨਗਰ ਵਿਚ ਕਿਰਾਏ 'ਤੇ ਰਹਿਣ ਵਾਲੇ ਇੱਕ ਵਿਅਕਤੀ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 10 ਵਜੇ ਸਹਾਰਾ ਜਨਸੇਵਾ ਨੂੰ ਸੂਚਨਾ ਮਿਲੀ ਸੀ ਕਿ ਪਰਸ ਰਾਮ ਨਗਰ ਗਲੀ ਨੰਬਰ 36 ਦੇ ਇੱਕ ਘਰ ਵਿਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਸੰਸਥਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਆਦਿ ਮੌਕੇ ’ਤੇ ਪਹੁੰਚ ਗਏ। ਥਾਣਾ ਕੈਨਾਲ ਕਲੋਨੀ ਦੀ ਪੁਲਸ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਲਾਸ਼ ਬੈਂਡ ’ਤੇ ਪਈ ਸੀ ਅਤੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ।
ਇਹ ਵੀ ਪੜ੍ਹੋ- ਰੇਲਗੱਡੀ ਦੀ ਲਪੇਟ ਦੀ ਆਉਣ ਕਾਰਨ 1 ਵਿਅਕਤੀ ਦੀ ਮੌਤ
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਸ਼ੱਕੀ ਜਾਪਦਾ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਪੁਲਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕਿ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (33) ਪੁੱਤਰ ਨਿਰਮਲ ਸਿੰਘ ਵਾਸੀ ਪਰਸ ਰਾਮ ਨਗਰ ਗਲੀ ਨੰਬਰ 12/4 ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਉਕਤ ਵਿਅਕਤੀ ਇਸ ਜਗ੍ਹਾ 'ਤੇ ਕਿਰਾਏ 'ਤੇ ਰਹਿੰਦਾ ਸੀ। ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8