ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ

Wednesday, Feb 23, 2022 - 10:34 AM (IST)

ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਅਕਤੀ ਦੀ ਮੌਤ

ਅਬੋਹਰ (ਰਹੇਜਾ) : ਪਿੰਡ ਧਰਮਪੁਰਾ ਦੇ ਵਸਨੀਕ ਇੱਕ ਵਿਅਕਤੀ ਨੇ ਅਣਪਛਾਤੇ ਕਾਰਨਾਂ ਕਰਕੇ ਘਰ ਵਿੱਚ ਹੀ ਜ਼ਹਿਰੀਲੀ ਵਸਤੂ ਖਾ ਲਈ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਸਰਕਾਰੀ ਹਸਪਤਾਲ ’ਚ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਵਿਛਣ ਲੱਗੀ 'ਸਿਆਸੀ ਬਿਸਾਤ', ਤਿਕੋਣੀ ਵਿਧਾਨ ਸਭਾ ਬਣੀ ਤਾਂ ਹੋਣਗੇ ਇਹ ਬਦਲ

ਜਾਣਕਾਰੀ ਮੁਤਾਬਕ ਪਿੰਡ ਧਰਮਪੁਰਾ ਦੇ ਰਹਿਣ ਵਾਲੇ 47 ਸਾਲਾ ਕਾਂਸ਼ੀ ਰਾਮ ਪੁੱਤਰ ਕਾਨ੍ਹਾ ਰਾਮ ਨੇ ਦੋ ਦਿਨ ਪਹਿਲਾਂ ਘਰ ਵਿੱਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਨੂੰ ਇਲਾਜ ਲਈ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਸ੍ਰੀਗੰਗਾਨਗਰ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਮੰਗਲਵਾਰ ਨੂੰ ਉਸ ਦੀ ਲਾਸ਼ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ 2 ਲੜਕੀਆਂ ਅਤੇ 1 ਲੜਕੇ ਦਾ ਪਿਤਾ ਸੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Anuradha

Content Editor

Related News