ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ

Saturday, Jun 06, 2026 - 01:27 PM (IST)

ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ

ਮੋਗਾ (ਆਜ਼ਾਦ) : ਥਾਣਾ ਧਰਮਕੋਟ ਅਧੀਨ ਪੈਂਣੇ ਪਿੰਡ ਖੋਸਾ ਕੋਟਲਾ ਨਿਵਾਸੀ ਹਰਜੀਤ ਸਿੰਘ (32) ਦੀ ਹਾਦਸੇ ਵਿਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਕੜਿਆਲ ਕੋਲ ਜਾ ਰਿਹਾ ਸੀ ਤਾਂ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਇਆ।

ਇਸ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਮੈਡੀਕਲ ਕਾਲਜ ਫਰੀਦਕੋਟ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ ਗਈ। ਇਸ ਸਬੰਧ ਵਿਚ ਮ੍ਰਿਤਕ ਦੇ ਪਿਤਾ ਰੇਸਮ ਸਿੰਘ ਦੇ ਬਿਆਨਾਂ ’ਤੇ ਅ/ਧ 194 ਤਹਿਤ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।


author

Gurminder Singh

Content Editor

Related News