ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ

09/13/2019 8:17:16 PM

ਦੋਰਾਹਾ (ਗੁਰਮੀਤ ਕੌਰ)-ਪਿੰਡ ਦੁੱਗਰੀ ਵਿਖੇ ਇਕ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਨਿਗਲਣ ਕਾਰਣ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (30) ਪੁੱਤਰ ਦਲੀਪ ਸਿੰਘ ਵਾਸੀ ਪਿੰਡ ਦੁੱਗਰੀ ਥਾਣਾ ਦੋਰਾਹਾ ਵਜੋਂ ਹੋਈ ਹੈ। ਦੋਰਾਹਾ ਪੁਲਸ ਦੇ ਏ. ਐੱਸ. ਆਈ. ਗੁਰਬਖਸ਼ੀਸ਼ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਰਾਹਾ ਪੁਲਸ ਪਾਸ ਦਰਜ ਕਰਵਾਏ ਆਪਣੇ ਬਿਆਨਾਂ 'ਚ ਮ੍ਰਿਤਕ ਦੇ ਪਿਤਾ ਦਲੀਪ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਲੱਕੜ ਦਾ ਕੰਮ ਕਰਦਾ ਸੀ ਅਤੇ ਅਕਸਰ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਬੁੱਧਵਾਰ ਨੂੰ ਜ਼ਹਿਰੀਲੀ ਦਵਾਈ ਨਿਗਲ ਲਈ। ਸਿਹਤ ਖਰਾਬ ਹੋਣ ਤੋਂ ਬਾਅਦ ਕੁਲਦੀਪ ਸਿੰਘ ਨੂੰ ਇਲਾਜ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਸ ਦੀ ਅੱਜ ਦੌਰਾਨੇ ਇਲਾਜ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।


Karan Kumar

Content Editor

Related News