ਰੇਲ ਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਮੌਤ

11/13/2018 6:31:28 AM

ਬਠਿੰਡਾ, (ਸੁਖਵਿੰਦਰ)- ਰੇਲ ਗੱਡੀ ਹੇਠ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੰਗਾਨਗਰ ਰੇਲਵੇ ਲਾਈਨ ’ਤੇ ਰੇਲ ਗੱਡੀ ਹੇਠ ਆਉਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ ਅਤੇ ਗੌਤਮ ਗੋਇਲ ਮੌਕੇ ’ਤੇ ਪਹੁੰਚੇ ਤਾਂ ਮ੍ਰਿਤਕ ਦਾ ਸਿਰ ਬੁਰੀ ਤਰ੍ਹਾਂ ਲਾਈਨ ’ਤੇ ਖਿੱਲਰਿਆ ਹੋਇਆ ਸੀ। 
ਜੀ.ਆਰ.ਪੀ. ਦੀ ਮੁੱਢਲੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਜੇਬ ’ਚ ਇਕ ਮੋਬਾਇਲ, ਬਠਿੰਡਾ ਤੋਂ ਦਿੱਲੀ ਦੀ ਰੇਲਵੇ ਟਿਕਟ ਵੀ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਜੇਬ ’ਚ ਅਜਿਹਾ ਕੁੱਝ ਨਹੀਂ ਮਿਲਿਆ ਜਿਸ ਨਾਲ ਉਸਦੀ ਸ਼ਨਾਖਤ ਕੀਤੀ ਜਾ ਸਕੇ।