ਰੇਲ ਗੱਡੀ ਨਾਲ ਟਕਰਾਉਣ ਕਾਰਣ ਨੌਜਵਾਨ ਦੀ ਮੌਤ

Tuesday, Jul 16, 2019 - 12:23 AM (IST)

ਰੇਲ ਗੱਡੀ ਨਾਲ ਟਕਰਾਉਣ ਕਾਰਣ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, (ਪਵਨ)- ਪਿੰਡ ਉਦੇਕਰਨ ਦਾ ਮਾਡਲ ਟਾਊਨ ਨਿਵਾਸੀ ਇਕ ਨੌਜਵਾਨ ਸੋਮਵਾਰ ਦੀ ਦੁਪਹਿਰ ਨੂੰ ਰੇਲ ਗੱਡੀ ਨਾਲ ਟਕਰਾਅ ਗਿਆ, ਜਿਸ ਕਾਰਣ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਰੇਲਵੇ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ 174 ਦੀ ਕਾਰਵਾਈ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਸੰਦੀਪ ਕੁਮਾਰ (19) ਪੁੱਤਰ ਆਜ਼ਾਦ ਰਾਮ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਸੋਮਵਾਰ ਨੂੰ ਉਹ ਮਜ਼ਦੂਰੀ ਲਈ ਗਿਆ ਸੀ। ਦੁਪਹਿਰ 12 ਵਜੇ ਉਹ ਰੋਟੀ ਖਾਣ ਲਈ ਘਰ ਆਇਆ ਸੀ। ਕਰੀਬ ਡੇਢ ਵਜੇ ਡੀ. ਐੱਮ. ਯੂ. 74983 ਗੱਡੀ ਆਈ ਤਾਂ ਅੱਗੇ ਜਾ ਕੇ ਗੱਡੀ ਨਾਲ ਟਕਰਾਅ ਗਿਆ, ਜਿਸ ਕਾਰਣ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਰੇਲਵੇ ਪੁਲਸ ਦੇ ਏ. ਐੱਸ. ਆਈ. ਦਵਿੰਦਰ ਸਿੰਘ, ਰਾਕੇਸ਼ ਕੁਮਾਰ, ਨਸੀਬ ਸਿੰਘ ਅਤੇ ਹਰਜੀਤ ਸਿੰਘ ਮੌਕੇ ’ਤੇ ਪਹੁੰਚ ਗਏ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਪੁਲਸ ਨੇ ਮ੍ਰਿਤਕ ਦੇ ਭਰਾ ਕੇਵਲ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ 174 ਦੀ ਕਾਰਵਾਈ ਕਰ ਕੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ।


author

Bharat Thapa

Content Editor

Related News