ਭਿਆਨਕ ਹਾਦਸੇ ਨੇ ਘਰ ''ਚ ਪੁਆਏ ਵੈਣ, ਖੇਤਾਂ ''ਚ ਕੰਮ ਕਰਦੇ ਨੌਜਵਾਨ ਦੀ ਮੌਤ
Tuesday, Nov 04, 2025 - 06:28 PM (IST)
ਦੋਦਾ (ਲਖਵੀਰ ਸ਼ਰਮਾ)-ਪਿੰਡ ਕੋਟਲੀ ਅਬਲੂ ਵਿੱਚ ਵਾਪਰੀ ਇੱਕ ਦੁਖਦਾਈ ਘਟਨਾ 'ਚ ਨੌਜਵਾਨ ਕਿਸਾਨ ਰਮਨਦੀਪ ਸਿੰਘ ਰੂਮੀ ਪੁੱਤਰ ਜਸਪਾਲ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਅਚਾਨਕ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
ਜਾਣਕਾਰੀ ਅਨੁਸਾਰ, ਰਮਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਆਪਣੇ ਦੋਸਤ ਦੇ ਖੇਤ ਵਿੱਚ ਝੋਨੇ ਦੀ ਫ਼ਸਲ ਦੀ ਕਟਾਈ ਕਰਨ ਗਿਆ ਹੋਇਆ ਸੀ। ਇਸ ਦੌਰਾਨ ਜਦ ਉਹ ਖੇਤ ਵਿੱਚ ਪਈ ਇੱਕ ਬਿਜਲੀ ਦੀ ਤਾਰ ਨੂੰ ਹੱਥ ਨਾਲ ਪਾਸੇ ਕਰਨ ਲੱਗਾ, ਤਾਂ ਉਹ ਤਾਰ ਅਚਾਨਕ ਦੂਜੀਆਂ ਤਾਰਾਂ ਨਾਲ ਸੰਪਰਕ ਵਿੱਚ ਆ ਗਈ, ਜਿਸ ਨਾਲ ਕਰੰਟ ਦੌੜ ਗਿਆ ਅਤੇ ਰਮਨਦੀਪ ਸਿੰਘ ਨੂੰ ਤੇਜ਼ ਕਰੰਟ ਲੱਗ ਗਿਆ। ਕਰੰਟ ਦੀ ਚਪੇਟ ਵਿੱਚ ਆਉਣ ਨਾਲ ਰਮਨਦੀਪ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋਏ ਤੇ ਮਾਹੌਲ ਗ਼ਮਗੀਨ ਹੋ ਗਿਆ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
