ਵਿਧਾਨ ਸਭਾ ਦੇ ਸਪੀਕਰ ਵੱਲੋਂ ਸਾਬਕਾ CM ਮੁਲਾਇਮ ਯਾਦਵ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

10/10/2022 5:25:31 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਸੰਧਵਾਂ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ, ਜਿਨ੍ਹਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ। 

ਪੜ੍ਹੋ ਇਹ ਵੀ ਖ਼ਬਰ : ਬਿਜਲੀ ਬੰਦ ਹੋਣ ਤੋਂ ਪਹਿਲਾਂ ਫੋਨ 'ਤੇ ਆਵੇਗਾ SMS, ਪੰਜਾਬ ਦੇ ਇਸ ਸ਼ਹਿਰ 'ਚ ਸ਼ੁਰੂ ਹੋਇਆ ਪ੍ਰੋਜੈਕਟ

ਉਨਾਂ ਕਿਹਾ ਕਿ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ। ਸੰਧਵਾਂ ਨੇ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ’ਚ ਸੈਲਫੀ ਲੈ ਰਿਹਾ ਸੀ ਲਾੜਾ, ਗੋਲ਼ੀਆਂ ਚਲਾਉਂਦਾ ਪ੍ਰੇਮੀ ਪਹੁੰਚਿਆ ਚੁੱਕ ਕੇ ਲੈ ਗਿਆ ਲਾੜੀ


rajwinder kaur

Content Editor

Related News