ਸੰਗਰੂਰ ਤੋਂ 'ਆਪ' ਉਮੀਦਵਾਰ ਭਰਾਜ ਦੇ ਦਾਦੇ ਦਾ ਦਿਹਾਂਤ

02/01/2022 9:23:52 PM

ਭਵਾਨੀਗੜ੍ਹ (ਵਿਕਾਸ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਰਾਜ ਦੇ ਦਾਦਾ ਗੁਰਦਿਆਲ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਉਹ ਕਰੀਬ 96 ਸਾਲ ਦੇ ਸਨ ਤੇ ਪਿਛਲੇ ਦਿਨਾਂ ਤੋਂ ਬਿਮਾਰ ਚੱਲਦੇ ਆ ਰਹੇ ਸਨ।

ਇਹ ਵੀ ਪੜ੍ਹੋ : ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ 5 ਵੱਡੀਆਂ ਖ਼ਬਰਾਂ

ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ ਨੇੜਲੇ ਪਿੰਡ ਭਰਾਜ ਵਿਖੇ ਕੀਤਾ ਗਿਆ। ਆਪਣੇ ਦਾਦਾ ਜੀ ਦੇ ਦਿਹਾਂਤ ਤੋਂ ਬਾਅਦ ਨਰਿੰਦਰ ਕੌਰ ਭਰਾਜ ਆਪਣੀ ਚੋਣ ਮੁਹਿੰਮ ਨੂੰ ਰੱਦ ਕਰਦੇ ਹੋਏ ਸਸਕਾਰ ਵਿੱਚ ਸ਼ਾਮਲ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ : ਸਰਕਾਰ ਆਉਣ 'ਤੇ CM ਚੰਨੀ ਦੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਦੀ ਕਰਾਂਗੇ ਜਾਂਚ: ਸੁਖਬੀਰ ਬਾਦਲ


Harnek Seechewal

Content Editor

Related News