ਕਾਰ ਵੱਲੋਂ ਟੱਕਰ ਮਾਰਨ ’ਤੇ ਮੋਟਰਸਾਈਕਲ ਸਵਾਰ ਦੀ ਮੌਤ
Tuesday, Jan 01, 2019 - 12:34 AM (IST)
ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਤੇਜ਼ ਰਫਤਾਰ ਕਾਰ ਵੱਲੋਂ ਟੱਕਰ ਮਾਰਨ ’ਤੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਲਵੀਰ ਸਿੰਘ ਵਾਸੀ ਅਤਰ ਸਿੰਘ ਵਾਲਾ ਨੇ ਦੱਸਿਆ ਕਿ ਬੀਤੀ 30 ਦਸੰਬਰ ਨੂੰ ਉਸ ਦਾ ਭਰਾ ਗੁਰਜੀਤ ਸਿੰਘ ਉਰਫ ਮੰਗੂ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਬਾਹੱਦ ਕੈਸਲ ਪੈਲੇਸ ਬਰਨਾਲਾ ਨੇਡ਼ੇ ਇਕ ਤੇਜ਼ ਰਫਤਾਰੀ ਕਾਰ ਦੇ ਅਣਪਛਾਤੇ ਚਾਲਕ ਨੇ ਬਡ਼ੀ ਲਾਪ੍ਰਵਾਹੀ ਨਾਲ ਗੁਰਜੀਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਗੁਰਜੀਤ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਉਸ ਦੀ ਸਿਵਲ ਹਸਪਤਾਲ ਬਰਨਾਲਾ ’ਚ ਇਲਾਜ ਅਧੀਨ ਮੌਤ ਹੋ ਗਈ।
