ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Saturday, Apr 08, 2023 - 10:30 PM (IST)

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਤਪਾ ਮੰਡੀ (ਸ਼ਾਮ,ਗਰਗ) : ਸ਼ਾਮ 6 ਵਜੇ ਦੇ ਕਰੀਬ ਪਿੰਡ ਖੁੱਡੀ ਖੁਰਦ ਦੇ ਮੋੜ ’ਤੇ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਵਾਪਰੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਜੁਗਰਾਜ ਸਿੰਘ (57) ਪੁੱਤਰ ਧਰਮ ਸਿੰਘ ਵਾਸੀ ਢਿੱਲਵਾਂ ਬਰਨਾਲਾ ਤੋਂ ਆਪਣੇ ਪਿੰਡ ਢਿੱਲਵਾਂ ਜਾਣ ਲਈ ਪਿੰਡ ਖੁੱਡੀ ਖੁਰਦ ਨੂੰ ਮੋੜਨ ਲੱਗਾ ਤਾਂ ਪਿੱਛੋਂ ਆਉਂਦੀ ਤੇਜ਼ ਰਫ਼ਤਾਰ ਕਾਰ ਚਾਲਕ ਆਪਣੀ ਲਪੇਟ ’ਚ ਲੈ ਕੇ ਘਸੀਟ ਕੇ ਲੈ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅਮਰੀਕਾ 'ਚ ਗਰਭਪਾਤ ਦੀ ਗੋਲੀ ਨੂੰ ਲੈ ਕੇ ਕਾਨੂੰਨੀ ਲੜਾਈ ਤੇਜ਼, 2 ਜੱਜਾਂ ਦੇ ਫ਼ੈਸਲੇ ਨੇ ਖੜ੍ਹਾ ਕੀਤਾ ਹੰਗਾਮਾ

ਘਟਨਾ ਦਾ ਪਤਾ ਲੱਗਦੇ ਹੀ ਹੰਡਿਆਇਆ ਤੋਂ ਸਰਕਾਰੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ ਗਿਆ। ਕਾਰ ਚਾਲਕ ਨੇ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਤਾਂ ਸਿਵਲ ਹਸਪਤਾਲ ਪਹੁੰਚ ਗਏ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰੱਖਣ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ’ਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਮ੍ਰਿਤਕ ਆਪਣੇ ਪਿੱਛੇ 2 ਲੜਕੀਆਂ ਤੇ ਇਕ ਲੜਕਾ ਛੱਡ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News