ਸ਼ੇਰਵਾਨੀ ਵਾਪਸ ਕਰਕੇ ਪਰਤ ਰਹੇ ਨੌਜਵਾਨ ਦੀ ਦਰਦਨਾਕ ਮੌਤ, ਦੋ ਦਿਨ ਪਹਿਲਾਂ ਹੋਇਆ ਸੀ ਵਿਆਹ

12/15/2023 4:17:40 PM

ਬਠਿੰਡਾ - ਵੀਰਵਾਰ ਸ਼ਾਮ ਨੂੰ ਬਠਿੰਡਾ-ਮੁਕਤਸਰ ਰੋਡ 'ਤੇ ਸਥਿਤ ਪਿੰਡ ਭਿਸੀਆਣਾ ਨੇੜੇ ਵਾਪਰੇ ਸੜਕ ਹਾਦਸੇ 'ਚ ਕਾਰ 'ਚ ਜਾ ਰਹੇ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਾਸੀ ਪਿੰਡ ਕੋਟਭਾਈ, ਜ਼ਿਲ੍ਹਾ ਮੁਕਤਸਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦਾ 2 ਦਿਨ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਆਪਣੇ ਵਿਆਹ ਲਈ ਕਿਰਾਏ 'ਤੇ ਲਈ ਗਈ ਸ਼ੇਰਵਾਨੀ ਵਾਪਸ ਕਰ ਕੇ ਬਠਿੰਡਾ ਵਾਪਸ ਆ ਰਿਹਾ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :     ਪੰਜਾਬ ਸਮੇਤ ਦੇਸ਼ ਦੇ 12 ਸੂਬਿਆਂ 'ਤੇ ਕਰਜ਼ੇ ਦਾ ਭਾਰੀ ਬੋਝ, RBI ਨੇ ਦਿੱਤੀ ਇਹ ਚਿਤਾਵਨੀ

PunjabKesari

ਇਹ ਵੀ ਪੜ੍ਹੋ :    ਨਿਵੇਸ਼ ਕਰਨ ਦੀ ਬਣਾ ਰਹੇ ਹੋ ਯੋਜਨਾ ਤਾਂ ਪੈਸਾ ਰੱਖੋ ਤਿਆਰ, ਇਸ ਹਫਤੇ ਖੁੱਲ੍ਹਣਗੇ 6 ਨਵੇਂ IPO

ਜਾਣਕਾਰੀ ਅਨੁਸਾਰ ਕੋਟਭਾਈ ਦਾ ਰਹਿਣ ਵਾਲਾ ਸਨਮਦੀਪ ਆਪਣੀ ਕਾਰ 'ਚ ਸ਼ਾਮ ਨੂੰ ਬਠਿੰਡਾ ਤੋਂ ਵਾਪਸ ਪਿੰਡ ਜਾ ਰਿਹਾ ਸੀ। ਮੁਕਤਸਰ ਰੋਡ 'ਤੇ ਪਿੰਡ ਭਿਸੀਆਣਾ ਨੇੜੇ ਉਨ੍ਹਾਂ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਸਨਮਦੀਪ ਦੀ ਮੌਤ ਕਾਰਨ ਪਿੰਡ ਕੋਟਭਾਈ ਵਿੱਚ ਸੋਗ ਦੀ ਲਹਿਰ ਦੌੜ ਗਈ। 

ਮ੍ਰਿਤਕ ਦੀ ਪਤਨੀ ਦੇ ਭਰਾ ਨੇ ਦੱਸਿਆ ਕਿ ਅੱਜ ਉਸ ਨੇ ਘਰ ਫੇਰਾ ਪਾਉਣ ਲਈ ਆਉਣਾ ਸੀ ਪਰ ਸਮੇਂ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਮ੍ਰਿਤਕ ਲੜਕਾ ਪੰਜਾਬ ਮਾਲ ਵਿਭਾਗ ਵਿੱਚ ਪਟਵਾਰੀ ਵਜੋਂ ਨੌਕਰੀ ਕਰਦੀ ਸੀ ਜਿਸ ਨਾਲ ਉਸ ਦਾ ਵਿਆਹ ਹੋਇਆ ਉਹ ਇੱਕ ਸਰਕਾਰੀ ਅਧਿਆਪਕ ਹੈ। 

ਪੁਲਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਪਰਿਵਾਰ ਨੇ ਪੁਲਸ ਨੂੰ ਕਿਹਾ ਹੈ ਕਿ ਉਹ ਕਿਸੇ ਖਿਲਾਫ ਕੋਈ ਕਾਰਵਾਈ ਨਹੀਂ ਚਾਹੁੰਦੇ।

ਇਹ ਵੀ ਪੜ੍ਹੋ :    Mercedes-Benz ਦੀਆਂ ਕਾਰਾਂ 1 ਜਨਵਰੀ ਤੋਂ ਹੋ ਜਾਣਗੀਆਂ ਮਹਿੰਗੀਆਂ, ਜਾਣੋ ਕਿਹੜੇ ਮਾਡਲਾਂ ਦੀ ਵਧੇਗੀ ਕੀਮਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News