ਮੋਟਰਸਾਈਕਲ ਬੇਕਾਬੂ ਹੋਣ ਕਾਰਨ ਨੌਜਵਾਨ ਦੀ ਮੌਤ
Sunday, May 15, 2022 - 07:11 PM (IST)

ਬਰੇਟਾ (ਬਾਂਸਲ) : ਇੱਥੋਂ ਥੋੜ੍ਹੀ ਦੂਰ ਪਿੰਡ ਕੁਲਰੀਆਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਟੇਲਰ (35) ਵਾਸੀ ਕੁਲਰੀਆਂ ਮੋਟਰਸਾਈਕਲ 'ਤੇ ਕਿਸੇ ਕੰਮ ਲਈ ਪਿੰਡ ਕਿਸ਼ਨਗੜ੍ਹ ਵੱਲ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਕੇ ਸਿੱਧਾ ਕੰਧ 'ਚ ਜਾ ਟਕਰਾਇਆ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜਦੋਂ ਉਸ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਭਾਰਤੀ ਹਾਈ ਕਮਿਸ਼ਨ ਨੇ ਕਿਹਾ, ਸ਼੍ਰੀਲੰਕਾ 'ਚ ਵੀਜ਼ਾ ਜਾਰੀ ਕਰਨ 'ਤੇ ਕੋਈ ਰੋਕ ਨਹੀਂ