ਮਜ਼ਦੂਰ ਮਾਪਿਆਂ ਦੀ 9ਵੀਂ 'ਚ ਪੜ੍ਹਦੀ ਧੀ ਦੀ ਭੇਤਭਰੀ ਹਾਲਤ ਚ ਮੌਤ

Wednesday, Mar 31, 2021 - 11:33 AM (IST)

ਮਜ਼ਦੂਰ ਮਾਪਿਆਂ ਦੀ 9ਵੀਂ 'ਚ ਪੜ੍ਹਦੀ ਧੀ ਦੀ ਭੇਤਭਰੀ ਹਾਲਤ ਚ ਮੌਤ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਸਥਾਨਕ ਰਵਿਦਾਸਪੁਰਾ ਟਿੱਬੀ ਵਿਖੇ ਇਕ ਨੌਵੀਂ ਜਮਾਤ ਵਿਚ ਪੜ੍ਹਦੀ 14 ਸਾਲ ਦੀ ਕੁੜੀ ਦੀ ਅੱਜ ਭੇਤਭਰੇ ਹਾਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੁਲਸ ਨੇ ਉਸ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੁੜੀ ਦੇ ਪਿਤਾ ਮੀਕ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਹਨ ਅਤੇ ਅੱਜ ਪਾਤੜਾਂ ਗਏ ਹੋਏ ਸੀ ਅਤੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸਦੀ ਕੁੜੀ ਨੇ ਪੱਖੇ ਨਾਲ ਲਟਕੇ ਖ਼ੁਦਕੁਸ਼ੀ ਕਰ ਦਿੱਤੀ ਹੈ, ਅੱਜ ਉਨ੍ਹਾਂ ਦਾ ਘਰ ਖ਼ਤਮ ਹੋ ਗਿਆ ਹੈ। 

ਇਹ ਵੀ ਪੜ੍ਹੋ: ਭਿਆਨਕ ਟੱਕਰ ਵਿੱਚ ਟੈਂਪੂ ਚਾਲਕ ਦੀ ਮੌਤ, ਮੇਲਿਆਂ ਵਿੱਚ ਭਾਂਡੇ ਵੇਚ ਕਰਦਾ ਸੀ ਗੁਜ਼ਾਰਾ

PunjabKesari

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ, ਕਿਉਂਕਿ ਕੁੜੀ ਦੇ ਗਲੇ ਤੇ ਲਟਕਣ ਦੇ ਨਿਸ਼ਾਨ ਸੀ, ਉੱਥੇ ਹੀ ਪਰਿਵਾਰ ਵਾਲਿਆਂ ਵੱਲੋਂ ਕੁੜੀ ਨੇ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰਨ ਦਾ ਗੱਲ ਕਹੀ ਗਈ ਹੈ।ਉਨ੍ਹਾਂ ਵੱਲੋਂ ਇਸ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕੁੜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਨਿਗਲਿਆ 17 ਸਾਲਾ ਨਾਬਾਲਗ, ਪੁੱਤ ਦੀ ਲਾਸ਼ ਕੋਲ ਧਾਹਾਂ ਮਾਰ ਰੋਇਆ ਪਿਓ

PunjabKesari


author

Shyna

Content Editor

Related News