ਫਿਰੋਜ਼ਪੁਰ ''ਚ ਕੋਰੋਨਾ ਨਾਲ ਹੋਈ ਇਕ ਹੋਰ ਮੌਤ, 15 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

10/13/2020 5:08:59 PM

ਫਿਰੋਜ਼ਪੁਰ(ਕੁਮਾਰ)-ਜ਼ਿਲ੍ਹਾ ਫਿਰੋਜ਼ਪੁਰ 'ਚ ਅੱਜ ਇਕ ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦੋਂ ਕਿ 15 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਗੱਲ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਇਹ 33 ਸਾਲਾਂ ਮ੍ਰਿਤਕ ਮਹਿਲਾ ਫਿਰੋਜ਼ਪੁਰ ਦੇ ਕਸਬਾ ਮਕਖੂ ਦੀ ਰਹਿਣ ਵਾਲੀ ਹੈ। ਜ਼ਿਲ੍ਹਾ ਫਿਰੋਜ਼ਪੁਰ 'ਚ ਹੁਣ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਧ ਕੇ 114 ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਭਰ 'ਚ ਹੁਣ 330 ਕੋਰੋਨਾ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਹੁਣ ਤੱਕ ਕੋਰੋਨਾ ਨਾਲ ਪੀੜਤ 4045 ਲੋਕ ਸਨ ਜਿਨ੍ਹਾਂ 'ਚੋਂ 3601 ਮਰੀਜ਼ ਠੀਕ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਇਰਸ ਤੋਂ ਬਚਣ ਲਈ ਲੋਕ ਸਰਕਾਰ ਵੱਲੋਂ ਦਿੱਤੀ ਗਈ ਗਾਈਡਲਾਇੰਸ ਦੀ ਪਾਲਨਾ ਕਰਨ। ਬਹੁਤ ਜ਼ਿਆਦਾ ਲੋੜ ਪੈਣ 'ਤੇ ਹੀ ਘਰਾਂ 'ਚੋਂ ਬਾਹਰ ਨਿਕਲਣ ਅਤੇ ਜਦੋਂ ਨਿਕਲਣ ਤਾਂ ਮੂੰਹ 'ਤੇ ਮਾਸਕ ਜ਼ਰੂਰ ਪਾਉਣ ਅਤੇ ਸੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਗਾਈਡਲਾਇੰਸ ਦੀ ਪਾਲਨਾ ਕਰਕੇ ਅਸੀਂ ਖੁਦ ਨੂੰ ਅਤੇ ਦੂਜਿਆਂ ਨੂੰ ਇਸ ਵਾਇਰਸ ਤੋਂ ਬਚ ਸਕਦੇ ਹਾਂ।


Aarti dhillon

Content Editor

Related News