ਭਿਆਨਕ ਸੜਕ ਹਾਦਸੇ ਨੇ ਬੁਝਾਇਆ ਘਰ ਦਾ ਚਿਰਾਗ, ਮ੍ਰਿਤਕ ਦੇ ਆਸਰੇ ਚੱਲਦਾ ਸੀ ਘਰ ਦਾ ਗੁਜ਼ਾਰਾ

12/04/2020 6:14:42 PM

ਜਲਾਲਾਬਾਦ (ਜਤਿੰਦਰ,ਨਿਖੰਜ): ਆਏ ਦਿਨੀਂ ਪੰਜਾਬ 'ਚ ਸੜਕ ਹਾਦਸਿਆਂ ਦੇ ਵਾਪਰਨ ਕਾਰਨ ਪੰਜਾਬ ਦੀ ਸੜਕਾਂ ਖੂਨ ਨਾਲ ਲਾਲ ਹੋ ਰਹੀਆਂ ਹਨ। ਇਨ੍ਹਾਂ ਸੜਕ ਹਾਦਸਿਆਂ ਦੇ ਵਾਪਰਨ ਨਾਲ ਅਤੇ ਵਿਧਵਾ ਬੀਬੀਆਂ ਅਤੇ ਕਈ ਮਾਸੂਮ ਬੱਚੇ ਆਪਣਿਆਂ ਦੇ ਸਾਏ ਤੋਂ ਵਾਂਝੇ ਹੋ ਕੇ ਸੜਕ ਹਾਦਸਿਆਂ ਦਾ ਸੰਤਾਪ ਜ਼ਿੰਦਗੀ ਭਰ ਭੋਗਦੇ ਹਨ। ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਵਲੋਂ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਲਈ ਯੋਗ ਉਪਰਾਲੇ ਨਹੀਂ ਕੀਤੇ ਜਾ ਰਹੇ। ਅੱਜ ਜਲਾਲਾਬਾਦ ਦੇ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਪੈਂਦੇ ਪਿੰਡ ਬੱਗੇ ਕੇ ਮੋੜ ਕੋਲ ਬਣੇ ਜੀਵਨ ਜੋਤੀ ਪੋਲੀਟੈਕਨਿਕ ਕਾਲਜ ਦੇ ਕੋਲ ਕਾਰ-ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਇੱਕ ਨੌਜਵਾਨ ਦੀ ਦਰਦਨਾਕ ਸੜਕ ਹਾਦਸੇ 'ਚ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਕੈਨੇਡਾ ਰਹਿੰਦੇ ਫਿਰੋਜ਼ਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪੁੰਨਾ ਵਾਲੀ ਦੇ ਰੂਪ 'ਚ ਹੋਈ ਹੈ ।ਮ੍ਰਿਤਕ ਦੇ ਰਿਸ਼ਤੇਦਾਰ ਬਲਵਿੰਦਰ ਸਿੰਘ ਵਾਸੀ ਘੁਬਾਇਆ ਨੇ ਦੱਸਿਆ ਕਿ ਉਸਦਾ ਰਿਸ਼ਤੇਦਾਰ ਮ੍ਰਿਤਕ  ਸੁਖਚੈਨ ਸਿੰਘ ਹਰ ਰੋਜ਼ ਮਿਹਨਤ ਮਜ਼ਦੂਰੀ ਦਾ ਕੰਮ ਕਰਨ ਲਈ ਜਲਾਲਾਬਾਦ ਨੂੰ ਆਉਂਦਾ ਸੀ ਅਤੇ ਅੱਜ ਸਵੇਰੇ ਸਾਢੇ 10 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲਾਲਾਬਾਦ ਨੂੰ ਆ ਰਿਹਾ ਸੀ ਤਾਂ ਬੱਘੇ ਕੇ ਮੋੜ ਦੇ ਨੇੜੇ ਕਾਲਜ ਦੇ ਕੋਲ ਉਸਦੇ ਮੋਟਰਸਾਈਕਲ ਦੇ ਅੱਗੇ ਅਵਾਰਾ ਪਸ਼ੂਆਂ ਦਾ ਝੁੰਡ ਆਉਣ ਦੇ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਤੋਂ ਬਾਅਦ ਉਸਦੇ ਮੋਟਰਸਾਈਕਲ ਦੀ ਟੱਕਰ ਰੋਡ 'ਤੇ ਆ ਰਹੀ ਕਾਰ ਦੇ ਨਾਲ ਹੋਈ ਗਈ ਅਤੇ ਜਿਸਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਸੁਖਚੈਨ ਸਿੰਘ ਆਪਣੇ ਪਰਿਵਾਰ 'ਚ ਪਤਨੀ ਸਣੇ ਆਪਣੇ 18 ਮਹੀਨੇ ਦੇ ਮਾਸੂਮ ਬੱਚੇ ਨੂੰ ਛੱਡ ਕੇ ਸੜਕ ਹਾਦਸੇ ਦੀ ਭੇਂਟ ਚੜ੍ਹ ਗਿਆ ਅਤੇ ਇਸਦਾ ਸੰਤਾਪ ਸਾਰੀ ਉਮਰ ਉਸਦੇ ਬੱਚੇ ਅਤੇ ਪਤਨੀ ਨੂੰ ਭੁਗਤਨਾ ਪਵੇਗਾ। ਸੜਕ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਦੇ ਰਿਸਤੇਦਾਰਾਂ ਪਰਿਵਾਰਿਕ ਮੈਂਬਰਾਂ ਸਣੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਪਾਸੋ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਪਤਨੀ ਤੇ ਉਸਦੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਮੁਆਵਜਾ ਰਾਸ਼ੀ ਦਿੱਤੀ ਜਾਵੇ।

ਇਹ ਵੀ ਪੜ੍ਹੋ:  ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 'ਆਪ' ਨੇ ਇਕੱਠੇ ਕੀਤੇ 10 ਲੱਖ

ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਥਾਣਾ ਸਦਰ ਜਲਾਲਾਬਾਦ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੋਟਰਸਾਈਕਲ ਸਵਾਰ ਵਿਅਕਤੀ ਸੁਖਚੈਨ ਸਿੰਘ ਵਾਸੀ ਚੱਕ ਪੁੰਨਾ ਵਾਲੀ ਦੇ ਮੋਟਰਸਾਈਕਲ ਅੱਗੇ ਅਵਾਰਾ ਪਸ਼ੂਆਂ ਦਾ ਝੂੰਡ ਆਉਣ ਦੇ ਕਾਰਨ ਮੋਟਰਸਾਈਕਲ ਦਾ  ਸੰਤੁਲਨ ਵਿਗੜਨ ਦੇ ਕਾਰਨ ਕਾਰ ਨਾਲ ਟੱਕਰ ਹੋਣ ਤੇ ਉਸਦੀ ਮੌਤ ਹੋਈ। ਤਫਤੀਸ਼ੀ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਤੋਂ ਲਾਸ਼ ਦਾ ਪੋਸਟਮਾਰਟ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਬੀਬੀਆਂ ਦੇ ਹੌਂਸਲੇ ਬੁਲੰਦ, 'ਬ੍ਰਿਗੇਡ' ਬਣ ਕੇ ਖੇਤਾਂ ਤੇ ਘਰਾਂ ਦੀ ਰਾਖੀ ਲਈ ਪਹਾੜ ਵਾਂਗ ਡਟੀਆਂ

Shyna

This news is Content Editor Shyna