ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

10/23/2021 5:13:11 PM

ਮਾਨਸਾ (ਜੱਸਲ): ਜ਼ਿਲ੍ਹੇ ਦੇ ਪਿੰਡ ਮੂਸਾ ’ਚ 45 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਕੋਲ ਡੇਢ ਏਕੜ ਜ਼ਮੀਨ ਹੈ, ਜਦੋਂਕਿ ਕੁੱਝ ਕਿਸਾਨ ਠੇਕੇ ਤੇ ਲੈ ਕੇ ਨਰਮੇ ਦੀ ਫਸਲ ਦੀ ਬਿਜਾਈ ਕੀਤੀ ਸੀ, ਜਿਸ ’ਤੇ ਗੁਲਾਬੀ ਸੁੰਡੀ ਪੈਦਾ ਹੋਣ ਨਾਲ ਸਾਰੀ ਫ਼ਸਲ ਬਰਬਾਦ ਹੋ ਗਈ। ਇਸੇ ਪਰੇਸ਼ਾਨੀ ਦੇ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।

ਕਿਸਾਨ ਗੁਰਪ੍ਰੀਤ ਸਿੰਘ ਤੇ 8 ਲੱਖ ਰੁਪਏ ਦਾ ਕਰਜ਼ਾ ਹੈ ਅਤੇ ਇਸੇ ਪਰੇਸ਼ਾਨੀ ਦੇ ਚੱਲਦੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਤਿੰਨ ਬੱਚੇ ਅਤੇ ਇਕ ਪਤਨੀ ਨੂੰ ਉਹ ਕਰਜ਼ਦਾਰ ਛੱਡ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਪੰਜਾਬ ਸਰਕਾਰ ਤੋਂ ਉਨ੍ਹਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਅਤੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਗੁਹਾਰ ਲਗਾਈ ਹੈ।ਪੁਲਸ ਅਨੁਸਾਰ ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰਾਂ ਦੇ ਬਿਆਨ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

Shyna

This news is Content Editor Shyna