ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Saturday, Nov 30, 2024 - 06:29 PM (IST)
ਲੌਂਗੋਵਾਲ (ਵਿਜੇ, ਵਸ਼ਿਸ਼ਟ)-ਪਿੰਡ ਸ਼ਾਹਪੁਰ ਕਲਾਂ ਦੇ ਵਸਨੀਕ ਸੌਣ ਖਾਂ ਪੁੱਤਰ ਕਪੂਰ ਖਾਂ ਨੇ ਕਰਜ਼ੇ ਦੇ ਮਾਰ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਦਿੰਦਿਆਂ ਲੱਖੀ ਸਰਪੰਚ, ਪੰਚਾਇਤ ਮੈਂਬਰ ਸੰਦੀਪ ਸਿੰਘ ਤੇ ਬੀਰਬਲ ਸਿੰਘ ਨੇ ਦੱਸਿਆ ਕਿ ਕੁਝ ਸਾਲਾਂ ਤੋਂ ਸੌਣ ਖਾਂ ਦੀ ਪਤਨੀ ਜੋ ਕੈਂਸਰ ਤੋਂ ਪੀੜਤ ਸੀ ਦੀ ਪਿਛਲੇ ਮਹੀਨੇ ਮੌਤ ਹੋ ਗਈ ਅਤੇ ਪਰਿਵਾਰ ’ਚ ਦੋ ਬੱਚੇ ਇਕ ਮੁੰਡਾ ਤੇ ਕੁੜੀ ਹਨ ਜਦਕਿ ਕੁੜੀ ਨਾਬਾਲਿਗ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ
ਉਨ੍ਹਾਂ ਦੱਸਿਆ ਕਿ ਸੌਂਣ ਖਾਂ ਇਕ ਸਾਧਾਰਨ ਕਿਸਾਨ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਕਰਜ਼ੇ ਕਰ ਕੇ ਬੇਹੱਦ ਪ੍ਰੇਸ਼ਾਨ ਰਹਿਣ ਲੱਗ ਗਿਆ ਸੀ ਜਿਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ ਪਿੰਡ ਤੇ ਪੰਚਾਇਤ ਨੇ ਸਰਕਾਰ ਤੋਂ ਪੀੜਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਚੀਮਾ ਦੀ ਪੁਲਸ ਵੱਲੋਂ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8