ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਖੇਤ ’ਚ ਜਾਕੇ ਲਿਆ ਫਾਹਾ

Saturday, Mar 26, 2022 - 02:54 PM (IST)

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਖੇਤ ’ਚ ਜਾਕੇ ਲਿਆ ਫਾਹਾ

ਮਾਨਸਾ (ਚਾਹਲ) : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਦੇ 36 ਸਾਲਾ ਕਿਸਾਨ ਕੁਲਵਿੰਦਰ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖੇਤ ’ਚ ਫਾਹਾ ਲਗਾਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ ਕਰੀਬ 6 ਲੱਖ ਰੁਪਏ ਦਾ ਕਰਜ਼ਾ ਸੀ ਤੇ ਮਹਿਜ ਡੇਢ ਕਿੱਲੇ ਜ਼ਮੀਨ ਦਾ ਮਾਲਕ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਪੁੱਤਰ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ : ਪੈਨਸ਼ਨ 'ਤੇ ਵੱਡੇ ਫ਼ੈਸਲੇ ਮਗਰੋਂ ਹੁਣ ਵਿਧਾਇਕਾਂ ਦੀ ਤਨਖ਼ਾਹ 'ਤੇ ਟੈਕਸ ਸਬੰਧੀ ਉੱਠਣ ਲੱਗੀ ਇਹ ਮੰਗ

ਪਿੰਡ ਨਿਵਾਸੀ ਕਿਸਾਨ ਆਗੂ ਜਗਦੇਵ ਸਿੰਘ, ਹਮੀਰ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੁਲਵਿੰਦਰ ਸਿੰਘ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਅਤੇ ਇਸ ਕੋਲ ਮਹਿਜ਼ ਡੇਢ ਕਿੱਲੇ ਜ਼ਮੀਨ ਸੀ ਅਤੇ ਉਸ ਦੇ ਸਿਰ ਕਰੀਬ 6 ਲੱਖ ਰੁਪਏ ਦਾ ਕਰਜ਼ਾ ਸੀ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਦੇ ਚੱਲਦਿਆਂ ਉਸ ਨੇ ਆਪਣੇ ਖੇਤ ਵਿੱਚ ਜਾ ਕੇ ਦਰਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਵੱਧ ਰਹੀਆਂ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਚਾਹੀਦੇ ਹਨ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨੇ ਚਾਹੀਦੇ ਹਨ। ਉਨ੍ਹਾਂ ਸਰਕਾਰ ਤੋਂ ਮ੍ਰਿਤਕ ਕਿਸਾਨ ਦਾ ਕਰਜ਼ਾ ਮੁਆਫ਼ ਕਰਨ, ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਅਤੇ ਪਰਿਵਾਰ ਨੂੰ ਵਿੱਤੀ ਮਦਦ ਦੇਣ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਉੱਧਰ ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਜਾਂਚ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਬਿਆਨ ਲਿਖਵਾਇਆ ਕਿ ਉਨ੍ਹਾਂ ਨੇ ਕਰਜ਼ਾ ਲਿਆ ਸੀ ਤੇ ਆਰਥਿਕ ਤੰਗੀ ਦੇ ਚੱਲਦਿਆਂ ਕੁਲਵਿੰਦਰ ਸਿੰਘ ਨੇ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News