ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

06/07/2022 7:30:19 PM

ਭਵਾਨੀਗੜ੍ਹ (ਵਿਕਾਸ, ਕਾਂਸਲ) : ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਬਾਲਦ ਖੁਰਦ ਦੇ ਇਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਸਬੰਧੀ ਪਿੰਡ ਬਾਲਦ ਖੁਰਦ ਦੇ ਸਰਪੰਚ ਦਰਸ਼ਨ ਸਿੰਘ ਜੱਜ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਭਤੀਜਾ ਜਗਤਾਰ ਸਿੰਘ (28) ਪੁੱਤਰ ਲਾਲ ਸਿੰਘ ਭਵਾਨੀਗੜ੍ਹ ਵਿਖੇ ਇਕ ਸ਼ੈਲਰ 'ਚ ਨੌਕਰੀ ਕਰਦਾ ਸੀ। ਇਕ ਡੇਢ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : CM ਮਾਨ ਵੱਲੋਂ ਮੋਹਾਲੀ ਮਾਸਟਰ ਪਲਾਨ 'ਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ

ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਛੋਟਾ ਕਿਸਾਨ ਸੀ, ਜਿਸ ਦੇ ਸਿਰ 7-8 ਲੱਖ ਰੁਪਏ ਦਾ ਕਰਜ਼ਾ ਹੋਣ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਸ਼ੈਲਰ 'ਚ ਉਸ ਨੇ ਕੋਈ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ। ਪਤਾ ਲੱਗਣ 'ਤੇ ਗੰਭੀਰ ਹਾਲਤ 'ਚ ਉਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ: ਇਕ ਹੋਰ ਮੁਲਜ਼ਮ ਦੇ ਘਰ ਪੁਲਸ ਨੇ ਮਾਰਿਆ ਛਾਪਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਲਾਲ ਦਾਸ ਦੇ ਬਿਆਨਾਂ ਦੇ ਅਧਾਰ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

Mukesh

This news is Content Editor Mukesh