ਕਰਜ਼ੇ ਅਤੇ ਲੈਣ ਦੇਣ ਤੋਂ ਪਰੇਸ਼ਾਨ ਆੜਤੀਏ ਨੇ ਖੁਦ ਨੂੰ ਮਾਰੀ ਗੋਲੀ

Tuesday, May 26, 2020 - 04:14 PM (IST)

ਕਰਜ਼ੇ ਅਤੇ ਲੈਣ ਦੇਣ ਤੋਂ ਪਰੇਸ਼ਾਨ ਆੜਤੀਏ ਨੇ ਖੁਦ ਨੂੰ ਮਾਰੀ ਗੋਲੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਮੰਡੀ ਬਰੀਵਾਲਾ ਵਿਖੇ ਇਕ ਆੜ੍ਹਤੀਏ ਵਲੋਂ ਖੁਦ ਨੂੰ ਗੋਲੀ ਮਾਰ ਕੇ ਆਤ-ਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੰਡੀ ਬਰੀਵਾਲਾ ਵਿਖੇ ਆੜ੍ਹਤ ਦਾ ਕਾਰੋਬਾਰ ਕਰਦੇ ਇਕ ਵਿਅਕਤੀ ਨੇ ਖੁਦ ਨੂੰ ਰਿਵਾਲਵਰ ਨਾਲ ਗੋਲੀ ਮਾਰ ਲਈ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਰੰਜਨ ਕੁਮਾਰ ਵਾਸੀ ਬਰੀਵਾਲਾ ਵਜੋਂ ਹੋਈ ਹੈ। ਥਾਣਾ ਬਰੀਵਾਲਾ ਦੇ ਐੱਸ.ਐੱਚ.ਓ. ਪ੍ਰੇਮ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੰਡੀ ਬਰੀਵਾਲਾ ਦਾ ਆੜ੍ਹਤੀਆ ਨਿਰੰਜਨ ਕੁਮਾਰ ਪੁੱਤਰ ਓਮ ਪ੍ਰਕਾਸ਼ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ।

PunjabKesari

ਸੂਚਨਾ ਮਿਲਦਿਆਂ ਹੀ ਜਦੋਂ ਪੁਲਸ ਮੌਕੇ 'ਤੇ ਪੁੱਜੀ ਤਾਂ ਨਿਰੰਜਨ ਕੁਮਾਰ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਸੀ ਅਤੇ ਕੋਲ ਹੀ ਰਿਵਾਲਵਰ ਵੀ ਪਿਆ ਸੀ। ਪੁਲਸ ਮੁਤਾਬਕ ਲਾਸ਼ ਕੋਲ ਇਕ ਸੁਸਾਇਡ ਨੋਟ ਵੀ ਮਿਲਿਆ ਹੈ। ਮੁੱਢਲੀ ਜਾਂਚ 'ਚ ਇਹ ਸਾਹਮਣੇ ਆਇਆ ਹੈ ਕਿ ਪੈਸੇ ਦੇ ਲੈਣ ਦੇਣ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਉਸਨੇ ਇਹ ਕਦਮ ਚੁੱਕਿਆ ਹੈ। ਐੱਸ.ਐੱਚ.ਓ. ਪ੍ਰੇਮ ਕੁਮਾਰ ਨੇ ਦੱਸਿਆ ਕਿ ਫਿਲਹਾਲ ਪੁਲਸ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।


author

Shyna

Content Editor

Related News