ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਹੱਕ ’ਚ ਨੌਜਵਾਨਾਂ ਨੇ ਫਰੀਦਕੋਟ ਤੋਂ ਕੱਢੀ ਮੋਟਰਸਾਇਕਲ ਰੈਲੀ

02/10/2021 2:57:39 PM

ਫਰੀਦਕੋਟ (ਜਗਤਾਰ) - 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਮੌਕੇ ਦਿੱਲੀ ਦੇ ਲਾਲ ਕਿਲੇ ’ਤੇ ਕੇਸਰੀ ਝੰਡਾ ਲਹਿਰਾਉਣ ਦਾ ਮਾਮਲਾ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਮਾਮਲੇ ਦੇ ਸਬੰਧ ’ਚ ਨਾਮਜ਼ਦ ਕੀਤੇ ਗਏ ਲੱਖਾ ਸਿਧਾਣਾ ਅਤੇ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੇ ਹੱਕ ਵਿਚ ਨੌਜਵਾਨਾਂ ਵਿਚ ਰੋਸ ਪਾਇਆ ਜਾ ਰਿਹਾ। ਇਸੇ ਦੇ ਚਲਦੇ ਅੱਜ ਕੁਝ ਨੌਜਵਾਨਾਂ ਵੱਲੋਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਹੱਕ ਵਿਚ ਫਰੀਦਕੋਟ ਤੋਂ ਬਠਿੰਡਾ ਤੱਕ ਮੋਟਰਸਾਇਕਲ ਰੈਲੀ ਕੱਢੀ ਗਈ। ਰੈਲੀ ਕੱਢ ਕੇ ਨੌਜਵਾਨਾਂ ਵਲੋਂ ਦੀਪ ਸਿੱਧੂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ- ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ

ਇਸ ਮੌਕੇ ਗੱਲਬਾਤ ਕਰਦਿਆ ਨੌਜਵਾਨਾਂ ਨੇ ਕਿਹਾ ਕਿ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਨੇ ਕੁਝ ਅਜਿਹਾ ਨਹੀਂ ਕੀਤਾ, ਜਿਸ ਨਾਲ ਉਨ੍ਹਾਂ ਨੂੰ ਦੇਸ਼ ਧ੍ਰੋਹੀ ਕਿਹਾ ਜਾਵੇ। ਉਨ੍ਹਾਂ ਕਿਹਾ ਕਿ ਕੇਸਰੀ ਝੰਡਾ ਸਿੱਖ ਕੌਮ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ, ਇਸ ਨੂੰ ਸਮੇਂ-ਸਮੇਂ ’ਤੇ ਲਾਲ ਕਿਲ੍ਹੇ ਉਪਰ ਲਹਿਰਾਇਆ ਜਾਂਦਾ ਹੈ। ਜੇਕਰ 26 ਜਨਵਰੀ ਨੂੰ ਇਹ ਉਥੇ ਲਗਾਇਆ ਗਿਆ ਤਾਂ ਇਸ ਨਾਲ ਤਿਰੰਗੇ ਝੰਡੇ ਦੀ ਬੇਅਦਬੀ ਕਿਵੇਂ ਹੋ ਗਈ? 

ਪੜ੍ਹੋ ਇਹ ਵੀ ਖ਼ਬਰ- ਵਿਦਿਆਰਥੀਆਂ ਨੂੰ ਕੋਰੋਨਾ ਦਾ ਖ਼ਤਰਾ : ਸਰਕਾਰੀ ਸਕੂਲ ਮਾਲ ਰੋਡ ਦੇ 2 ਅਧਿਆਪਕ ਪਾਜ਼ੇਟਿਵ, ਸਕੂਲ ਕੀਤਾ ਬੰਦ

ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਜਾਣਬੁੱਝ ਕੇ ਨੌਜਵਾਨਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜਿਸ ਕਰਕੇ ਉਹ ਕਈ ਤਰ੍ਹਾਂ ਦੇ ਢੰਗ ਅਪਣਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਖ਼ਿਲਾਫ ਜੋ ਵੀ ਮਾਮਲੇ ਦਰਜ ਕੀਤੇ ਗਏ ਹਨ, ਉਹ ਰੱਦ ਕੀਤੇ ਜਾਣ ਅਤੇ ਦੀਪ ਸਿੱਧੂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ- ਜੇਕਰ ਤੁਸੀਂ ਵੀ ਥਾਇਰਾਇਡ ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਜਾਣੋ ਕੀ ਖਾਈਏ ਅਤੇ ਕੀ ਨਾਂਹ

ਪੜ੍ਹੋ ਇਹ ਵੀ ਖ਼ਬਰ - ਬੱਸ ’ਚ ਦੋਸਤ ਨਾਲ ਹੋਈ ਤਕਰਾਰ ਤੋਂ ਬਾਅਦ ਕੁੜੀ ਨੇ ਨਿਗਲਿਆ ਜ਼ਹਿਰ, ਮੌਤ

rajwinder kaur

This news is Content Editor rajwinder kaur