ਸਿੱਖਿਆ ਵਿਭਾਗ ਵੱਲੋਂ ਭੇਜੀ ਗ੍ਰਾਂਟ ਨੂੰ ਖਰਚਣ ’ਚ ਢਿੱਲ, ਡੀ. ਈ. ਓ. ਨੇ ਲਿਆ ਨੋਟਿਸ

Tuesday, Dec 19, 2023 - 06:50 PM (IST)

ਸਿੱਖਿਆ ਵਿਭਾਗ ਵੱਲੋਂ ਭੇਜੀ ਗ੍ਰਾਂਟ ਨੂੰ ਖਰਚਣ ’ਚ ਢਿੱਲ, ਡੀ. ਈ. ਓ. ਨੇ ਲਿਆ ਨੋਟਿਸ

ਲੁਧਿਆਣਾ (ਵਿੱਕੀ) : ਇਕ ਪਾਸੇ ਜਿੱਥੇ ਕਈ ਸਕੂਲ ਤਾਂ ਇਸ ਗੱਲ ਦਾ ਰਾਗ ਅਲਾਪਦੇ ਨਹੀਂ ਥਕਦੇ ਕਿ ਸਰਕਾਰ ਜਾਂ ਸਿੱਖਿਆ ਵਿਭਾਗ ਵੱਲੋਂ ਜ਼ਰੂਰੀ ਕੰਮਾਂ ਲਈ ਫੰਡ ਜਾਰੀ ਨਹੀ ਕੀਤੇ ਜਾਂਦੇ, ਉੱਥੇ ਹੁਣ ਜਦੋਂ ਵਿਭਾਗ ਫੰਡ ਜਾਰੀ ਕਰ ਰਿਹਾ ਹੈ ਤਾਂ ਅਨੇਕਾਂ ਸਕੂਲ ਇਸ ਤਰ੍ਹਾਂ ਦੇ ਹਨ, ਜੋ ਫੰਡਾਂ ਨੂੰ ਵਰਤਣ ’ਚ ਲਾਪ੍ਰਵਾਹੀ ਵਰਤ ਰਹੇ ਹਨ, ਜਿਸ ਕਾਰਨ ਬੱਚਿਆਂ ਨੂੰ ਸਹੂਲਤਾਂ ਦੇਣ ’ਚ ਦੇਰੀ ਹੋ ਰਹੀ ਹੈ। ਇਸ ਗੱਲ ਦਾ ਖੁਲਾਸਾ ਡੀ. ਈ. ਓ. ਐਲੀਮੈਂਟਰੀ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਭੇਜੇ ਪੱਤਰ ’ਚ ਵੀ ਹੋਇਆ ਹੈ, ਜਿਸ ’ਚ ਡੀ. ਈ. ਓ. ਨੇ ਦੱਸਿਆ ਹੈ ਕਿ ਵਿਭਾਗ ਵੱਲੋਂ ਸਕੂਲਾਂ ਨੂੰ ਭੇਜੀਆਂ ਗਈਆਂ ਗ੍ਰਾਂਟਾਂ ਹਾਲੇ ਤੱਕ ਖ਼ਰਚ ਨਹੀਂ ਕੀਤੀਆਂ ਗਈਆਂ। ਦਰਅਸਲ, ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਅਤੇ ਬੱਚਿਆਂ ਦੇ ਵਿਕਾਸ ਕਾਰਜਾਂ ਲਈ ਸਮੇਂ-ਸਮੇਂ ’ਤੇ ਵੱਖ-ਵੱਖ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਗ੍ਰਾਂਟਾਂ ਦੀ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਵੱਲੋਂ ਸਮੂਹ ਬੀ. ਪੀ. ਈ. ਓਜ਼ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ’ਚ ਕਿਹਾ ਗਿਆ ਹੈ ਕਿ ਸਕੂਲ/ਬਲਾਕ ਪੱਧਰ ’ਤੇ ਵੱਖ-ਵੱਖ ਪ੍ਰਾਜੈਕਟਾਂ ਲਈ ਫੰਡ ਸਕੂਲ ਸਿੱਖਿਆ ਵਿਭਾਗ ਵੱਲੋਂ ਮਨਜ਼ੂਰ ਕੀਤੇ ਜਾਣੇ ਹਨ। ਜਾਰੀ ਕੀਤੀਆਂ ਗ੍ਰਾਂਟਾਂ ਦੀ ਸਮੇਂ ਸਿਰ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਲਾਭਪਾਤਰੀਆਂ ਨੂੰ ਸਮੇਂ ਸਿਰ ਉਨ੍ਹਾਂ ਦਾ ਲਾਭ ਮਿਲ ਸਕੇ ਪਰ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਇਲਾਵਾ ਮੁੱਖ ਦਫ਼ਤਰ ਵੱਲੋਂ ਕੀਤੀ ਸਮੀਖਿਆ ਤੋਂ ਪਤਾ ਲੱਗਾ ਹੈ ਕਿ ਕਈ ਸਕੂਲ ਇਨ੍ਹਾਂ ਗ੍ਰਾਂਟਾਂ ਨੂੰ ਖਰਚਣ ’ਚ ਬੇਲੋੜੀ ਦੇਰੀ ਕਰ ਰਹੇ ਹਨ, ਜਿਸ ਦਾ ਮੁੱਖ ਦਫ਼ਤਰ ਨੇ ਸਖ਼ਤ ਨੋਟਿਸ ਲਿਆ ਹੈ।

ਇਹ ਵੀ ਪੜ੍ਹੋ : ਈ-ਰਿਕਸ਼ਾ ਚਾਲਕਾਂ ਅਤੇ ਰੇਹੜੀ-ਫੜ੍ਹੀ ਲਾਉਣ ਵਾਲਿਆਂ ’ਤੇ ਪੁਲਸ ਕਮਿਸ਼ਨਰ ਵਲੋਂ ਲਿਆ ਸਖ਼ਤ ਐਕਸ਼ਨ 

ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਗ੍ਰਾਂਟ ਦੀ ਵਰਤੋਂ ਕਰਨ
ਡੀ.ਈ.ਓ. ਨੇ ਸਾਰੇ ਬੀ.ਪੀ.ਈ.ਓ.ਜ਼. ਨੂੰ ਜਾਰੀ ਕੀਤੀਆਂ ਗ੍ਰਾਂਟਾਂ ਦੀ ਤੁਰੰਤ/ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਜਾਰੀ ਪੱਤਰ ’ਚ ਇਹ ਵੀ ਕਿਹਾ ਗਿਆ ਹੈ ਕਿ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਹੋਣ ਜਾ ਰਹੀਆਂ ਹਨ। ਇਸ ਲਈ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਛੁੱਟੀਆਂ ਤੋਂ ਪਹਿਲਾਂ ਸਾਰੀਆਂ ਗਰਾਂਟਾਂ ਦੀ ਵਰਤੋਂ ਕਰਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ 

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News