ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲਿਆ

04/01/2022 8:50:40 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦਾ ਵਫ਼ਦ ਕੌਮੀ ਪ੍ਰਧਾਨ ਊਸ਼ਾ ਰਾਣੀ ਦੀ ਅਗਵਾਈ ’ਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਆਪਣੀਆਂ ਮੰਗਾਂ ਦੇ ਸਬੰਧੀ ਡਾ. ਬਲਜੀਤ ਕੌਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਆਪਣਾ ਮੰਗ ਪੱਤਰ ਦਿੱਤਾ। ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਅਤੇ ਸੂਬਾਈ ਆਗੂ ਅੰਮ੍ਰਿਤਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਸਤੰਬਰ 2017 ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਕੈਬਨਿਟ ’ਚ ਜੋ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਸੀ ਅਤੇ ਜਿਸ ਤੋਂ ਬਾਅਦ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਸਕੂਲਾਂ ’ਚ ਦਾਖ਼ਲ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਨਾਲ ਪਿਛਲੇ 45 ਸਾਲਾਂ ਤੋਂ ਬੱਚਿਆਂ ਦੇ ਚਹੁੰਪੱਖੀ ਵਿਕਾਸ ਲਈ ਕੇਂਦਰੀ ਸਕੀਮ ਆਈ. ਸੀ. ਡੀ. ਐੱਸ. ਨੂੰ ਆਖ਼ਰੀ ਸਾਹਾਂ ਉੱਤੇ ਲਿਆ ਖੜ੍ਹਾ ਕੀਤਾ ਹੈ।

ਇਹ ਵੀ ਪੜ੍ਹੋ : PM ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਏਜੰਸੀਆਂ ਹੋਈਆਂ ਅਲਰਟ

2017 ’ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਲਗਾਤਾਰ ਸੰਘਰਸ਼ ਸਦਕਾ, ਜਿਸ ’ਚ ਵਰਕਰਾਂ ਉੱਤੇ ਪਰਚੇ, ਪਾਣੀ ਦੀਆਂ ਬੌਛਾੜਾਂ, ਡਾਂਗਾਂ ਤੇ ਅੱਧੀ ਰਾਤ ਨੂੰ ਔਰਤਾਂ ਉੱਤੇ ਪੁਲਸ ਵੱਲੋਂ ਲਾਠੀਚਾਰਜ ਕਰਕੇ ਜੇਲ੍ਹਾਂ ਤਕ ਜਾਣਾ ਸ਼ਾਮਲ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਫ਼ੈਸਲੇ ’ਤੇ ਮੁੜ ਵਿਚਾਰ ਕਰ ਫ਼ੈਸਲੇ ’ਚ ਬਦਲਾਅ ਕੀਤਾ ਗਿਆ । 26 ਨਵੰਬਰ 2017 ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ ਸਾਂਝੇ ਤੌਰ ’ਤੇ ਚਲਾਉਣ ਦਾ ਫ਼ੈਸਲਾ ਕੀਤਾ ਸੀ ਪਰ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਸਿੱਖਿਆ ਵਿਭਾਗ ਵੱਲੋਂ ਸਾਂਝਾ ਫ਼ੈਸਲਾ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਵਿਭਾਗੀ ਮੰਤਰੀ ਦੇ ਧਿਆਨ ’ਚ ਲਿਆਂਦਾ ਕਿ ‘ਆਪ’ ਸਰਕਾਰ ਵੱਲੋਂ ਵੀ ਆਂਗਣਵਾੜੀ ਵਰਕਰਾਂ ਦੀ ਤਨਖਾਹ ਦੁੱਗਣੀ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਕਰਕੇ ਜਥੇਬੰਦੀ ਆਪਣੀਆਂ ਮੰਗਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਤੁਰੰਤ ਪੂਰਾ ਕਰਨ ਦੀ ਮੰਗ ਕਰਦੀ ਹੈ।

ਇਹ ਵੀ ਪੜ੍ਹੋ : ਜਥੇਦਾਰ ਦਾਦੂਵਾਲ ਦੇ ਅਕਾਲੀ ਦਲ 'ਤੇ ਰਗੜੇ, ਕਿਹਾ-ਸਿੱਖਾਂ ਦੀ ਆਵਾਜ਼ ਚੁੱਕਣ ਲਈ ਬਣਾਵਾਂਗੇ 'ਅਕਾਲੀ ਦਲ ਹਰਿਆਣਾ'


Manoj

Content Editor

Related News