ਦਿੱਲੀ ਦੇ CM ਕੇਜਰੀਵਾਲ ਪੰਜਾਬ ਦੀ ਹਿੱਕ ’ਤੇ ਪੈਰ ਰੱਖ ਕੇ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ : ਗੋਲਡੀ

05/07/2022 3:49:00 PM

ਭਵਾਨੀਗੜ੍ਹ (ਕਾਂਸਲ) : ਆਮ ਅਦਾਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਹਿੱਕ ’ਤੇ ਪੈਰ ਰੱਖ ਕੇ ਅਤੇ ਪੰਜਾਬ ਨੂੰ ਵੇਚ ਕੇ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ, ਜੋ ਕਿ ਪੰਜਾਬ ਦੀ ਜਨਤਾਂ ਕਿਸੇ ਵੀ ਹਾਲਤ ’ਚ ਪੂਰਾ ਨਹੀਂ ਹੋਣ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਆਕਲੀ ਦਲ ਬਾਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਅੱਜ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਭਵਾਨੀਗੜ੍ਹ ਸਰਕਲਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।

ਇਹ ਵੀ ਪੜ੍ਹੋ : ਮਾਮਲਾ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਖਾਣ ਦਾ : ਪਤਨੀ ਤੋਂ ਬਾਅਦ ਪਤੀ ਨੇ ਵੀ ਤੋੜਿਆ ਦਮ

ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੇ ਹਾਥੀ ਵਾਂਗ ਖਾਣ ਦੇ ਦੰਦ ਹੋਰ ਅਤੇ ਦਿਖਾਉਣ ਦੇ ਹੋਰ ਹਨ ਕਿਉਂਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਵਾਰ ਵਾਰ ਇਹ ਦਾਅਵੇ ਕੀਤੇ ਗਏ ਸਨ ਕਿ ਜਿੱਤਣ ਤੋਂ ਬਾਅਦ ਉਹ ਸਕਿਉਰਿਟੀ ਨਹੀਂ ਲੈਣਗੇ ਜਦੋਂ ਕਿ ਅੱਜ ਅਸਲੀਅਤ ਇਹ ਹੈ ਕਿ ਅੱਜ ਜੇਤੂ ਉਮੀਦਵਾਰਾਂ ਸਮੇਤ ਉਨ੍ਹਾਂ ਦੇ ਰਿਸ਼ਤੇਦਾਰ ਤੱਕ ਵੀ ਸਕਿਉਰਿਟੀ ਲੈਣ ਦੇ ਨਾਲ ਨਾਲ ਹੋਰ ਸਰਕਾਰੀ ਸੁੱਖਾਂ ਦਾ ਪੂਰਾ ਅਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਦੇ ਮਾਮਲੇ ’ਚ ਪੰਜਾਬ ਪੁਲਸ ਦੀ ਬਹੁਤ ਜਿਆਦਾ ਕਿਰਕਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹੀ ਬਹੁਤ ਸਾਰੇ ਅਪਰਾਧੀ ਭਗੌੜੇ ਕਾਰਰ ਦਿੱਤੇ ਹੋਏ ਹਨ ਜਿਨ੍ਹਾਂ ਨੂੰ ਫੜਣ ਦੀ ਲੋੜ ਹੈ ਇਸ ਲਈ ਪੰਜਾਬ ਪੁਲਸ ਪਹਿਲਾਂ ਉਨ੍ਹਾਂ ਨੂੰ ਹੀ ਗ੍ਰਿਫਤਾਰ ਕਰ ਲਵੇ।

ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਜੋੜੇ ਨੇ ਇਕੱਠਿਆਂ ਪੀਤਾ ਜ਼ਹਿਰ, ਪਤਨੀ ਦੀ ਮੌਤ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ’ਚ ਆਉਂਦਿਆਂ ਹੀ ਕੇਜਰੀਵਾਲ ਦੇ ਇਸ਼ਾਰੇ ’ਤੇ ਪੰਜਾਬ ਗਲਤ ਗਤੀਵਿਧੀਆਂ ਰਹੀ ਅਤੇ ਪੰਜਾਬ ਦੇ ਖਜ਼ਾਨੇ ਦੀ ਬਰਬਾਦੀ ਕਰਕੇ ਪੰਜਾਬ ਨੂੰ ਖੂੰਜੇ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਸੰਬੰਧੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਲਾਤਾਂ ’ਤੇ ਚਰਚਾਂ ਕਰਨ, ਪਾਰਟੀ ਦੀ ਮਜ਼ਬੂਤੀ ਅਤੇ ਅੱਗੇ ਹੋਣ ਵਾਲੀ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਕਮਰਕਸੇ ਕਰਨ ਲਈ ਅੱਜ ਸਰਕਲਾਂ ਦੇ ਆਗੂਆਂ ਅਤੇ ਵਰਕਰਾਂ ਨਾਲ ਇਹ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਰਦੇਵ ਸਿੰਘ ਕਾਲਾਝਾੜ ਸਰਕਲ ਜਥੇਦਾਰ, ਤੇਜਿੰਦਰ ਸਿੰਘ ਸੰਘਰੇੜੀ, ਇੰਦਰਜੀਤ ਸਿੰਘ ਤੂਰ, ਰਵਿੰਦਰ ਸਿੰਘ ਠੇਕੇਦਾਰ, ਪਰਗਟ ਸਿੰਘ, ਨਰਿੰਦਰ ਸਿੰਘ ਬਲਿਆਲ, ਪਰਮਜੀਤ ਕੌਰ ਵਿੱਰਕ, ਬਲਰਾਜ ਸਿੰਘ ਫਤਹਿਗੜ੍ਹ ਭਾਦਸੋਂ ਸਮੇਤ ਵੱਡੀ ਗਿਣਤੀ ’ਚ ਦਲ ਦੇ ਸਰਕਲ ਦੇ ਆਗੂ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

                           


Meenakshi

News Editor

Related News