ਦੁੱਖਦਾਇਕ ਖ਼ਬਰ: ਦਿੱਲੀ ਸੰਘਰਸ਼ ਤੋਂ ਪਰਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

Wednesday, Jun 09, 2021 - 04:45 PM (IST)

ਦੁੱਖਦਾਇਕ ਖ਼ਬਰ: ਦਿੱਲੀ ਸੰਘਰਸ਼ ਤੋਂ ਪਰਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

ਜ਼ੀਰਾ (ਰਾਜੇਸ਼ ਢੰਡ): ਪਿਛਲੇ ਦਿਨੀਂ ਦਿੱਲੀ ਕਿਸਾਨ ਸੰਘਰਸ਼ ’ਤੇ ਸਿਹਤ ਵਿਗੜਨ ਉਪਰੰਤ ਵਾਪਸ ਪਿੰਡ ਵਲਟੋਹਾ ਦੇ ਕਿਸਾਨ ਮੇਜਰ ਸਿੰਘ ਦੀ ਸਿਹਤ ਜ਼ਿਆਦਾ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਨੇ ਦੱਸਿਆ ਕਿ ਮੇਜ਼ਰ ਸਿੰਘ ਪੁੱਤਰ ਵੀਰ ਸਿੰਘ ਮਿਤੀ 18 ਮਈ ਨੂੰ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਲਈ ਗਿਆ ਸੀ ਅਤੇ 25 ਮਈ ਨੂੰ ਸਿਹਤ ਖ਼ਰਾਬ ਹੋਣ ਕਾਰਨ ਉਹ ਦਿੱਲੀ ਤੋਂ ਵਾਪਸ ਪਿੰਡ ਆ ਗਿਆ ਤੇ ਆਪਣਾ ਇਲਾਜ ਕਰਵਾਉਣਾ ਸ਼ੁਰੂ ਕਰ ਦਿੱਤਾ ਪਰ ਸਿਹਤ ਜ਼ਿਆਦਾ ਖ਼ਰਾਬ ਹੋਣ ਕਰਕੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਭਾਵੇਂ ਮੇਜਰ ਸਿੰਘ ਕੋਲ ਜ਼ਮੀਨ ਨਹੀਂ ਸੀ ਫਿਰ ਵੀ ਉਹ ਸਮੇਂ-ਸਮੇਂ ਕਿਸਾਨੀ ਸੰਘਰਸ਼ ’ਚ ਹਾਜ਼ਰੀ ਲਗਾਉਂਦਾ ਰਹਿੰਦਾ ਸੀ। ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਪਰਿਵਾਰ ਦੀ ਆਰਥਿਕ ਮਦਦ ਦੀ ਸਰਕਾਰ ਪਾਸ ਗੁਹਾਰ ਲਗਾਈ ਹੈ।


author

Shyna

Content Editor

Related News