ਦਿੱਲੀ ਦੀ ਔਰਤ ਨਾਲ ਹੋਟਲ ''ਚ ਜ਼ਬਰਦਸਤੀ ਦੀ ਕੋਸ਼ਿਸ਼, ਮਾਮਲਾ ਦਰਜ

12/04/2023 5:53:41 PM

ਲੁਧਿਆਣਾ (ਰਾਜ) : ਸ਼ਹਿਰ ਦੇ ਇਕ ਹੋਟਲ ਵਿਚ ਰੁਕੀ ਦਿੱਲੀ ਦੀ ਇਕ ਔਰਤ ਨਾਲ ਇਕ ਵਿਅਕਤੀ ਨੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ | ਔਰਤ ਨੇ ਇਸ ਸਬੰਧੀ ਪੀਏਯੂ ਥਾਣੇ ਵਿੱਚ ਸ਼ਿਕਾਇਤ ਕੀਤੀ ਹੈ। ਜਿਸ ਤੋਂ ਬਾਅਦ ਪੀਏਯੂ ਥਾਣਾ ਪੁਲਸ ਨੇ ਮੁਲਜ਼ਮ ਬਲਜਿੰਦਰ ਸਿੰਘ ਵਾਲੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦੇ ਰਹੀ 1 ਲੱਖ ਰੁਪਏ ਜਿੱਤਣ ਦਾ ਮੌਕਾ, ਤੁਸੀਂ ਵੀ ਕਰੋ ਇਹ ਕੰਮ

ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਔਰਤ ਨੇ ਦੱਸਿਆ ਕਿ ਉਹ ਦਿੱਲੀ ਦੀ ਰਹਿਣ ਵਾਲੀ ਹੈ। ਉਹ ਕਿਸੇ ਕੰਮ ਲਈ ਲੁਧਿਆਣਾ ਆਈ ਹੋਈ ਸੀ। ਉਹ ਯੈੱਸ ਬੈਂਕ ਨੇੜੇ ਇੱਕ ਹੋਟਲ ਵਿੱਚ ਰੁਕੀ ਹੋਈ ਸੀ। ਮੁਲਜ਼ਮ ਬਲਜਿੰਦਰ ਸਿੰਘ ਉਸ ਦੇ ਨਾਲ ਵਾਲੇ ਕਮਰੇ ਵਿੱਚ ਰੁਕਿਆ ਹੋਇਆ ਸੀ। ਜਦੋਂ ਸਵੇਰੇ ਉਹ ਚਾਹ ਪੀ ਕੇ ਕਮਰੇ ਦੇ ਬਾਹਰ ਸੈਰ ਕਰ ਰਹੀ ਸੀ ਤਾਂ ਉਦੋਂ ਮੁਲਜ਼ਮ ਨੇ ਉਸ ਨੂੰ ਫੜ ਕੇ  ਜ਼ਬਰਦਸਤੀ ਆਪਣੇ ਕਮਰੇ ਵਿੱਚ ਲੈ ਗਿਆ। ਜਿੱਥੇ ਮੁਲਜ਼ਮ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਉਸ ਨੂੰ ਧਮਕੀਆਂ ਦਿੰਦਾ ਹੋਇਆ ਭੱਜ ਗਿਆ।

ਇਹ ਵੀ ਪੜ੍ਹੋ : 5 ਦਸੰਬਰ ਤੋਂ ਭੁੱਖ ਹੜਤਾਲ 'ਤੇ ਜਾ ਰਹੇ ਰਾਜੋਆਣਾ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖੀ ਚਿੱਠੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Harnek Seechewal

This news is Content Editor Harnek Seechewal